*ਕੈਪਟਨ ਨੇ ਐਮਐਸਪੀ ਗਾਰੰਟੀ ਕਾਨੂੰਨ ‘ਤੇ ਬਦਲੇ ਸੁਰ, ਬੋਲੇ- ਇਹ ਤਰੀਕਾ ਨਹੀਂ ਹੋ ਸਕਦਾ*

0
56

ਚੰਡੀਗੜ੍ਹ 01,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਲੈ ਕੇ ਆਪਣੀ ਸੁਰ ਬਦਲਦੇ ਨਜ਼ਰ ਆ ਰਹੇ ਹਨ। ਕੈਪਟਨ ਦਾ ਕਹਿਣਾ ਹੈ ਕਿ ਐਮਐਸਪੀ ਗਾਰੰਟੀ ਕਾਨੂੰਨ ਨਹੀਂ ਬਣਾਇਆ ਜਾ ਸਕਦਾ। ਅਮਰਿੰਦਰ ਸਿੰਘ ਨੇ ਕਿਹਾ ਕਿ ਹਰ ਸਾਲ ਲਾਗਤ ਵਧ ਰਹੀ ਹੈ। ਕੈਪਟਨ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੀ ਮੰਗ ਨੂੰ ਜਾਇਜ਼ ਠਹਿਰਾਉਂਦੇ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਐਮਐਸਪੀ ਗਾਰੰਟੀ ਐਕਟ ਦਾ ਸਮਰਥਨ ਨਹੀਂ ਕੀਤਾ। ਕੈਪਟਨ ਨੇ ਕਿਹਾ, “ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਐਕਟ ਨਹੀਂ ਬਣਾਇਆ ਜਾ ਸਕਦਾ। ਇਸ ਨੂੰ ਲਾਗੂ ਕਰਨ ਦਾ ਮਤਲਬ ਹੈ ਕਿ ਤੁਹਾਨੂੰ ਸੰਸਦ ‘ਚ ਬਿੱਲ ਪਾਸ ਕਰਨਾ ਹੋਵੇਗਾ। ਇਸ ਨੂੰ ਲਾਗੂ ਕਰਨ ਦਾ ਇਹ ਤਰੀਕਾ ਨਹੀਂ ਹੋ ਸਕਦਾ।”

ਕੈਪਟਨ ਅਮਰਿੰਦਰ ਸਿੰਘ ਨੇ ਐਮਐਸਪੀ ਗਾਰੰਟੀ ਕਾਨੂੰਨ ਦਾ ਸਮਰਥਨ ਨਾ ਕਰਨ ਦਾ ਕਾਰਨ ਦੱਸਿਆ ਹੈ। ਸਾਬਕਾ ਮੁੱਖ ਮੰਤਰੀ ਨੇ ਕਿਹਾ, “ਹਰ ਸਾਲ ਖੇਤੀ ਦੀ ਲਾਗਤ ਵਧ ਰਹੀ ਹੈ। ਇਸ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਬਾਰੇ ਅਜਿਹਾ ਕਾਨੂੰਨ ਨਹੀਂ ਬਣਾਇਆ ਜਾ ਸਕਦਾ।”

ਐਮਐਸਪੀ ਦੇ ਸਮਰਥਨ ‘ਚ ਰਹੇ ਅਮਰਿੰਦਰ ਸਿੰਘ

ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਰਹੇ ਹਨ। ਸਤੰਬਰ ‘ਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਐਮਐਸਪੀ ਗਾਰੰਟੀ ਕਾਨੂੰਨ ਲਾਗੂ ਕਰਦੀ ਹੈ ਤਾਂ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਵੇਗੀ।

ਹਾਲਾਂਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਖੁੱਲ੍ਹ ਕੇ ਬੋਲਦੇ ਰਹੇ ਹਨ। ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕੀਤਾ ਸੀ। ਇੰਨਾ ਹੀ ਨਹੀਂ, ਕੈਪਟਨ ਅਮਰਿੰਦਰ ਸਿੰਘ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਭਾਜਪਾ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਨ ਦਾ ਵਿਕਲਪ ਵੀ ਤਲਾਸ਼ ਰਹੇ ਹਨ।

NO COMMENTS