ਅੰਮ੍ਰਿਤਸਰ: ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ ਜਿਸ ਨੂੰ ਲੈ ਕੇ ਹਰ ਪਾਰਟੀ ਨੇ ਆਪਣੀ ਤਾਕਤ ਵਧਾਉਣੀ ਅਤੇ ਵਿਰੋਧੀਆਂ ਨੂੰ ਮਾਤ ਦੇਣ ਦੀ ਪੂਰੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਕਾਂਗਰਸ ਤੋਂ ਵੱਖ ਹੋ ਆਪਣੀ ਵਖਰੀ ਪਾਰਟੀ ਖੜ੍ਹੀ ਕਰਨ ਵਾਲੇ ਪੰਜਾਬ ਦੇ ਸਾਬਕਾ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ‘ਚ ਜ਼ੋਰਦਾਰ ਸਿਆਸੀ ਪਾਰੀ ਖੇਡੀ ਹੈ। ਇਸ ਵਾਰ ਉਨ੍ਹਾਂ ਨੇ ਵਿਧਾਨ ਸਭਾ ਹਲਕਾ ਦੱਖਣੀ ਤੋਂ ਸਾਬਕਾ ਕਾਂਗਰਸੀ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੂੰ ਆਪਣੇ ਖੇਮੇ ਵਿੱਚ ਸ਼ਾਮਲ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਉੱਤਰੀ ਵਿਧਾਨ ਸਭਾ ਹਲਕੇ ਤੋਂ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸਲਾਹਕਾਰ ਐਡਵੋਕੇਟ ਸੰਦੀਪ ਗੋਰਸੀ ਨੂੰ ਪੰਜਾਬ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ ਸੀ। ਅੰਮ੍ਰਿਤਸਰ ਦੇ ਸਨਅਤਕਾਰ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ, ਜੋ ਕਦੇ ਟੈਕਸਟਾਈਲ ਇੰਡਸਟਰੀ ਦੇ ਬਾਦਸ਼ਾਹ ਵਜੋਂ ਜਾਣੇ ਜਾਂਦੇ ਸੀ, ਹੁਣ ਕੈਪਟਨ ਦੀ ਪਾਰਟੀ ਦਾ ਹਿੱਸਾ ਹੋਣਗੇ।
ਦੱਸਿਆ ਜਾ ਰਿਹਾ ਹੈ ਕਿ ਕੈਪਟਨ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਵਿਧਾਨ ਸਭਾ ਹਲਕਿਆਂ ਵਿੱਚ ਜਲਦੀ ਹੀ ਆਪਣੇ ਪੱਤੇ ਖੋਲ੍ਹਣ ਦਾ ਕੰਮ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਨੇ ਆਪਣੇ ਨਾਰਾਜ਼ ਆਗੂਆਂ ਨੂੰ ਮਨਾਉਣ ਲਈ ਰਣਨੀਤੀ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ। ਆਪਣੀ ਟੀਮ ਨੂੰ ਮਜ਼ਬੂਤ ਕਰਨ ਲਈ ਕੈਪਟਨ ਕਾਂਗਰਸ ‘ਚ ਆਪਣੇ ਸਾਥੀਆਂ ਨੂੰ ਪੰਜਾਬ ਲੋਕ ਕਾਂਗਰਸ ਪਾਰਟੀ ‘ਚ ਸ਼ਾਮਲ ਕਰ ਰਹੇ ਹਨ, ਜਦਕਿ ਕਾਂਗਰਸ ‘ਚ ਕੈਪਟਨ ਦੇ ਵਿਰੋਧੀ ਖੇਮੇ ਦੇ ਆਗੂ ਆਪਣੇ ਨਾਰਾਜ਼ ਆਗੂਆਂ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ।
ਠੇਕੇਦਾਰ ਨੇ ਦੱਸਿਆ ਕਿ ਉਹ ਪਿਛਲੇ 40 ਸਾਲਾਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਹ 2002 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਦੇ ਸੰਪਰਕ ਵਿੱਚ ਆਇਆ ਅਤੇ 20 ਸਾਲਾਂ ਦੇ ਅਰਸੇ ਵਿੱਚ ਜਾਣਿਆ ਕਿ ਉਹ ਇੱਕ ਇਮਾਨਦਾਰ ਸਿਆਸਤਦਾਨ ਅਤੇ ਇੱਕ ਬਹੁਤ ਹੀ ਸਪਸ਼ਟ ਵਿਅਕਤੀ ਹਨ। ਇਸ ਦੇ ਨਾਲ ਹੀ ਬਗੈਰ ਨਾਂਅ ਲਏ ਉਨ੍ਹਾਂ ਕਿਹਾ ਕਿ ਬਾਹਰਲੇ ਲੋਕਾਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਕੇ ਪਾਰਟੀ ਦੇ ਸੀਨੀਅਰ ਅਤੇ ਬਜ਼ੁਰਗ ਆਗੂਆਂ ਦੇ ਸਿਰ ’ਤੇ ਬਿਠਾ ਦਿੱਤਾ ਗਿਆ ਹੈ। ਹੁਣ ਤਾਂ ਕਾਂਗਰਸ ਲਾਵਾਰਿਸ ਹੋ ਗਈ ਹੈ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਕੋਈ ਪੁੱਛਦਾ ਤੱਕ ਨਹੀਂ