
ਚੰਡੀਗੜ੍ਹ(ਸਾਰਾ ਯਹਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਸੂਬੇ ਵਿੱਚ ਕਰਫਿਊ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਸਾਰੇ ਲੋਕਾਂ ਨੂੰ ਕੰਮ ਲਈ ਘਰ ਤੋਂ ਬਾਹਰ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਪੰਜਾਬ ਸਰਹੱਦ ‘ਤੇ ਸੂਬੇ ਵਿੱਚ ਦਾਖਲ ਹੁੰਦਿਆਂ ਸਖਤੀ ਨਾਲ ਜਾਂਚ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਮਾਸਕ ਪਹਿਨਣ ਤੇ ਸੁਰੱਖਿਆ ਦੇ ਹੋਰ ਨਿਯਮਾਂ ਦੀ ਸਖਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਸ਼ਨੀਵਾਰ ਨੂੰ ਆਪਣੇ ਹਫਤਾਵਾਰੀ ਫੇਸਬੁੱਕ ਲਾਈਵ ਸੈਸ਼ਨ ‘ਆਸਕ ਕੈਪਟਨ’ ਦੌਰਾਨ ਜਨਤਾ ਦੇ ਸਵਾਲਾਂ ਦੇ ਜਵਾਬ ਦੇ ਰਹੇ ਸੀ
ਅਨੰਦਪੁਰ ਸਾਹਿਬ ਤੋਂ ਅਮਰਜੀਤ ਸਿੰਘ ਦੇ ਸਵਾਲ ਦੇ ਜਵਾਬ ‘ਚ ਕੈਪਟਨ ਨੇ ਕਿਹਾ ਕਿ ਐਤਵਾਰ ਨੂੰ ਨਿਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਮੱਦੇਨਜ਼ਰ ਕਰਫਿਊ ਨਹੀਂ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਐਤਵਾਰ ਨੂੰ ਲੋਕਾਂ ਨੂੰ ਕੰਮ ਤੋਂ ਬਾਹਰ ਜਾਣ ਦੀ ਜ਼ਰੂਰਤ ਹੈ। ਸੂਬੇ ਵਿੱਚ ਕੋਵਿਡ ਦੇ ਫੈਲਣ ਦੇ ਮੱਦੇਨਜ਼ਰ, ਐਤਵਾਰ ਨੂੰ ਕਰਫਿਊ ਲਾਉਣ ਅਤੇ ਲੋਕਾਂ ਨੂੰ ਘਰ ਦੇ ਅੰਦਰ ਰੱਖਣ ਦੇ ਮਕਸਦ ਨਾਲ ਛੁੱਟੀ ਦਾ ਫੈਸਲਾ ਕੀਤਾ ਗਿਆ
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕੋਵਿਡ ਦੇ ਕੋਈ ਵੀ ਲੱਛਣ ਦਿਖਾਈ ਦੇਣ ਤਾਂ ਉਹ ਤੁਰੰਤ ਹਸਪਤਾਲਾਂ ਨਾਲ ਸੰਪਰਕ ਕਰਨ।
