*ਕੈਪਟਨ ਨੇ ਮਨੋਹਰ ਲਾਲ ਖੱਟਰ ਨਾਲ ਕੀਤੀ ਮੁਲਾਕਾਤ, ਬੀਜੇਪੀ ਨਾਲ ਹੱਥ ਮਿਲਾਉਣ ਦੇ ਸੰਕੇਤ*

0
48

29,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼)  :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੇ ਹਨ। ਅਮਰਿੰਦਰ ਸਿੰਘ ਦੇ ਭਾਜਪਾ ਨਾਲ ਹੱਥ ਮਿਲਾਉਣ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ। ਅਮਰਿੰਦਰ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਪਹੁੰਚੇ। ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਭਾਜਪਾ ਨਾਲ ਮਿਲ ਕੇ ਚੋਣ ਲੜਨ ਲਈ ਦਿੱਲੀ ਜਾ ਕੇ ਹਾਈਕਮਾਂਡ ਨੂੰ ਮਿਲਣਗੇ।

ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਬਣਾਈ ਹੈ। ਅਮਰਿੰਦਰ ਸਿੰਘ ਨੇ ਕਿਹਾ, ”ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਕਿਸੇ ਵੀ ਸਿਆਸੀ ਮੁੱਦੇ ‘ਤੇ ਚਰਚਾ ਨਹੀਂ ਹੋਈ। ਪਰ ਮੇਰੀ ਕੋਸ਼ਿਸ਼ ਭਾਜਪਾ ਨਾਲ ਸੀਟ ਵੰਡ ਕੇ ਚੋਣ ਲੜਨ ਦੀ ਹੈ। ਮੈਂ ਦਿੱਲੀ ਜਾ ਕੇ ਸੀਟ ਵੰਡ ਦੇ ਮੁੱਦੇ ‘ਤੇ ਭਾਜਪਾ ਹਾਈਕਮਾਨ ਨਾਲ ਗੱਲ ਕਰਾਂਗਾ।

ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਸਥਿਤ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ। ਅਮਰਿੰਦਰ ਸਿੰਘ ਨੇ ਪਹਿਲਾਂ ਕਿਹਾ ਸੀ ਕਿ ਜੇਕਰ ਕਿਸਾਨ ਅੰਦੋਲਨ ਦਾ ਮਸਲਾ ਹੱਲ ਹੋ ਜਾਂਦਾ ਹੈ ਤਾਂ ਉਹ ਭਾਜਪਾ ਨਾਲ ਮਿਲ ਕੇ ਚੋਣ ਲੜਨਾ ਚਾਹੁੰਦੇ ਹਨ। ਜਦੋਂ ਤੋਂ ਭਾਜਪਾ ਨੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਹਨ, ਅਮਰਿੰਦਰ ਸਿੰਘ ਤੇ ਭਾਜਪਾ ਵਿਚਾਲੇ ਨੇੜਤਾ ਪੱਕੀ ਮੰਨੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਭਾਜਪਾ ‘ਚ ਸ਼ਾਮਲ ਨਹੀਂ ਹੋਣਗੇ। ਹਾਲਾਂਕਿ ਪੰਜਾਬ ਦੇ ਕਿਸਾਨਾਂ ਦੇ ਗੁੱਸੇ ਨੂੰ ਦੇਖਦੇ ਹੋਏ ਅਮਰਿੰਦਰ ਸਿੰਘ ਨੇ ਵੀ ਭਾਜਪਾ ਨਾਲ ਸਿੱਧਾ ਗਠਜੋੜ ਨਾ ਕਰਨ ਦਾ ਫੈਸਲਾ ਕੀਤਾ ਹੈ। ਅਮਰਿੰਦਰ ਸਿੰਘ ਨੇ ਭਾਜਪਾ ਨਾਲ ਸੀਟਾਂ ਦੀ ਵੰਡ ਦਾ ਵਿਕਲਪ ਖੁੱਲ੍ਹਾ ਰੱਖਿਆ ਹੈ। ਇਸ ਵਿਕਲਪ ਤਹਿਤ ਦੋਵੇਂ ਪਾਰਟੀਆਂ ਕਿਸ ਤਰ੍ਹਾਂ ਚੋਣਾਂ ਲੜਨਗੀਆਂ, ਇਸ ਬਾਰੇ ਹੋਰ ਵੇਰਵੇ ਅਜੇ ਸਾਹਮਣੇ ਆਉਣੇ ਬਾਕੀ ਹਨ।ਕੈਪਟਨ ਅਮਰਿੰਦਰ ਸਿੰਘ ਵੀ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਪਟਿਆਲਾ ਤੋਂ ਆਪਣੀ ਕਿਸਮਤ ਅਜ਼ਮਾਉਂਦੇ ਨਜ਼ਰ ਆ ਸਕਦੇ ਹਨ। ਅਮਰਿੰਦਰ ਸਿੰਘ ਨੂੰ ਹਾਲਾਂਕਿ ਕਾਂਗਰਸ ਛੱਡਣ ਤੋਂ ਬਾਅਦ ਪਟਿਆਲਾ ‘ਚ ਆਪਣੇ ਕਰੀਬੀ ਮੇਅਰ ਬਿੱਟੂ ਦੀ ਹਾਰ ਦਾ ਮੂੰਹ ਦੇਖਣਾ ਪਿਆ ਹੈ।

LEAVE A REPLY

Please enter your comment!
Please enter your name here