*ਕੈਪਟਨ ਨੇ 21 ਜੁਲਾਈ ਨੂੰ ਸੱਦੀ ਵਿਧਾਇਕਾਂ ਦੀ ਮੀਟਿੰਗ, ਸਿੱਧੂ ਨੂੰ ਨਹੀਂ ਬੁਲਾਇਆ*

0
124

ਚੰਡੀਗੜ੍ਹ 19,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਬੇਸ਼ੱਕ ਪੰਜਾਬ ਵਿੱਚ ਕਾਂਗਰਸ ਨੇ ਨਵਜੋਤ ਸਿੰਘ ਸਿੱਧੂ ਨੂੰ ਨਵਾਂ ਸੂਬਾ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣਾ ਰੁਖ ਨਰਮ ਨਹੀਂ ਕੀਤਾ। ਕੈਪਟਨ ਨੇ ਸਾਰੇ ਵਿਧਾਇਕਾਂ ਨੂੰ 21 ਜੁਲਾਈ ਨੂੰ ਦੁਪਹਿਰ ਦੇ ਖਾਣੇ ਲਈ ਬੁਲਾਇਆ ਹੈ। ਜਾਣਕਾਰੀ ਮੁਤਾਬਕ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਜੇ ਇਸ ਦੁਪਹਿਰ ਦੇ ਖਾਣੇ ਲਈ ਨਹੀਂ ਬੁਲਾਇਆ ਗਿਆ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਚਕੂਲਾ ਵਿੱਚ ਲੰਚ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਪਾਰਟੀ ਦੇ ਸਾਰੇ ਵਿਧਾਇਕਾਂ, ਸੰਸਦ ਮੈਂਬਰਾਂ ਨੂੰ ਸੱਦੇ ਭੇਜੇ ਗਏ ਹਨ। ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ਲਈ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ ਨਵਜੋਤ ਸਿੱਧੂ ਨੂੰ ਸੱਦਾ ਨਹੀਂ ਦਿੱਤਾ ਗਿਆ।

ਕੀ ਅਜੇ ਖ਼ਤਮ ਨਹੀਂ ਹੋਈ ਲੜਾਈ?

ਦੱਸ ਦੇਈਏ ਕਿ ਐਤਵਾਰ ਸ਼ਾਮ ਨੂੰ ਹੀ ਕਾਂਗਰਸ ਦੀ ਕੇਂਦਰੀ ਹਾਈ ਕਮਾਂਡ ਨੇ ਨਵਜੋਤ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ। ਸਿੱਧੂ ਦੇ ਨਾਲ ਚਾਰ ਕਾਰਜਕਾਰੀ ਪ੍ਰਧਾਨ ਵੀ ਬਣਾਏ ਗਏ। ਉਧਰ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਸੂਬਾ ਪ੍ਰਧਾਨ ਬਣਨ ਲਈ ਜਨਤਕ ਤੌਰ ‘ਤੇ ਵਧਾਈ ਨਹੀਂ ਦਿੱਤੀ।

ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਪਾਰਟੀ ਦੇ ਸੂਬਾ ਪ੍ਰਧਾਨ ਬਣਨ ਤੋਂ ਬਾਅਦ ਟਵਿੱਟਰ ‘ਤੇ ਦਿੱਤੀ ਪਹਿਲੀ ਪ੍ਰਤੀਕ੍ਰਿਆ ਵਿੱਚ ਕਾਂਗਰਸ ਦੀ ਕੇਂਦਰੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਪਰ ਉਨ੍ਹਾਂ ਨੇ ਵੀ ਟਵੀਟ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਜ਼ਿਕਰ ਤੱਕ ਨਹੀਂ ਕੀਤਾ। ਅਜਿਹੀ ਸਥਿਤੀ ਵਿੱਚ ਕਿਆਸ ਲਗਾਏ ਜਾ ਰਹੇ ਹਨ ਕਿ ਕਪਤਾਨ ਤੇ ਸਿੱਧੂ ਦਰਮਿਆਨ ਦੂਰੀ ਅਜੇ ਖ਼ਤਮ ਨਹੀਂ ਹੋਈ।

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਪਹਿਲਾਂ ਗੁਰਦੁਆਰਾ ਵਿੱਚ ਆਪਣਾ ਸਿਰ ਝੁਕਾਇਆ, ਇਸ ਤੋਂ ਬਾਅਦ ਉਹ ਆਪਣੀ ਨਵੀਂ ਟੀਮ ਨੂੰ ਮਿਲੇ। ਸੋਮਵਾਰ ਸਵੇਰੇ ਨਵਜੋਤ ਸਿੱਧੂ ਨੇ ਨਵੇਂ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਕਾਂਗਰਸ ਨੇ ਪੰਜਾਬ ਵਿੱਚ ਚਾਰ ਨਵੇਂ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਹੈ।

ਲੰਮੇ ਸੰਘਰਸ਼ ਤੋਂ ਬਾਅਦ ਨਾਂ ਦਾ ਐਲਾਨ

ਪੰਜਾਬ ਵਿੱਚ ਨਵੇਂ ਪ੍ਰਦੇਸ਼ ਪ੍ਰਧਾਨ ਦਾ ਐਲਾਨ ਕਰਨ ਲਈ ਕਾਂਗਰਸ ਨੂੰ ਲੰਮੇ ਸੰਘਰਸ਼ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਤੱਕ ਨਵਜੋਤ ਸਿੱਧੂ ਦੇ ਵਿਰੋਧ ਵਿੱਚ ਖੜ੍ਹੇ ਰਹੇ, ਉਨ੍ਹਾਂ ਨੇ ਆਪਣੇ ਸਮਰਥਕਾਂ ਨਾਲ ਲਗਾਤਾਰ ਮੀਟਿੰਗਾਂ ਵੀ ਕੀਤੀਆਂ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਵੀ ਚਿੱਠੀ ਲਿਖੀ।

ਸਾਰੀ ਜੱਦੋ ਜਹਿਦ ਤੋਂ ਬਾਅਦ ਕਾਂਗਰਸ ਹਾਈ ਕਮਾਨ ਨੇ ਨਵਜੋਤ ਸਿੱਧੂ ਦੇ ਨਾਂ ‘ਤੇ ਮੋਹਰ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਹਰੇਕ ਦੀ ਨਜ਼ਰ ਇਸ ਗੱਲ ‘ਤੇ ਹੈ ਕਿ ਆਉਣ ਵਾਲੇ ਦਿਨਾਂ ਵਿਚ ਇਸ ਦੀ ਪੰਜਾਬ ਦੀ ਰਾਜਨੀਤੀ’ ਤੇ ਕੀ ਪ੍ਰਭਾਵ ਪਏਗਾ।

NO COMMENTS