ਕੈਪਟਨ ਵੱਲੋਂ ਕਰਫਿਊ ‘ਚ ਛੋਟ ਦਾ ਐਲਾਨ, ਹੁਣ ਸਵੇਰੇ 9 ਤੋਂ 1 ਵਜੇ ਤੱਕ ਖੁਲਣਗੀਆਂ ਦੁਕਾਨਾਂ

0
768

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਫਿਊ ਵਿਚ ਆਮ ਜਨਤਾ ਨੂੰ ਰਾਹਤ ਦਿੱਤੀ ਹੈ। ਹੁਣ 3 ਮਈ  ਤੋਂ ਸਵੇਰ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਦੁਕਾਨਾਂ ਖੁਲ੍ਹਣਗੀਆਂ। ਇਸ ਤੋਂ ਇਲਾਵਾ ਰੈਡ ਅਤੇ ਕੰਟੋਲਮੈਂਟ ਜੋਨਾਂ ਵਿਚ ਕੋਈ ਢਿੱਲ ਨਹੀਂ ਦਿੱਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਐਲਾਨ ਕਰਦਿਆਂ ਕਿਹਾ ਕਿ ਸੂਬੇ ਦੇ ਸਾਰਿਆਂ ਜ਼ਿਲ੍ਹਿਆਂ ਵਿੱਚ ਹੁਣ ਗਰੀਨ ਤੇ ਔਰੇਂਜ ਜ਼ੋਨਾਂ ਵਿੱਚ  3 ਮਈ ਤੋਂ ਦੁਕਾਨਾਂ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲਣਗੀਆਂ। ਰੈਡ ਤੇ ਸੀਮਤ ਜ਼ੋਨਾਂ ਵਿੱਚ ਕੋਈ ਵੀ ਛੋਟ ਨਹੀਂ ਦਿੱਤੀ ਜਾਵਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਸਵੇਰੇ 7 ਤੋਂ 11 ਵਜੇ ਤੱਕ ਦੁਕਾਨਾਂ ਖੋਲਣ ਦੇ ਫੈਸਲੇ ਨੂੰ ਬਦਲਣ ਦਾ ਫੈਸਲਾ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕਾਂ ਵੱਲੋਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਖੋਲ੍ਹਣ ਦੀ ਕੀਤੀ ਜਾ ਰਹੀ ਮੰਗ ਦੇ ਕਾਰਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਦਲਿਆ ਹੋਇਆ ਸਮਾਂ ਲੋਕਾਂ ਦੀ ਸਹਲੂਤ ਨੂੰ ਦੇਖਦਿਆਂ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੀ ਵਿਚਾਰਿਆ ਗਿਆ ਸੀ ਅਤੇ ਇਸ ਗੱਲ ਉਤੇ ਸਹਿਮਤੀ ਬਣੀ ਸੀ ਕਿ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਛੋਟ ਦਾ ਸਮਾਂ ਬਦਲਿਆ ਜਾਵੇ।

ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਸਕੱਤਰ ਨੂੰ ਕਿਹਾ ਕਿ ਸਮੇਂ ਵਿੱਚ ਤਬਦੀਲੀ ਬਾਰੇ ਨੋਟੀਫਿਕੇਸ਼ਨ ਕਰਨ ਬਾਰੇ ਡਿਪਟੀ ਕਮਿਸ਼ਨਰਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਜਾਣ।

‘ਸਖਤੀ ਨਾਲ ਰਾਹਤ ਦੇਣ’ ਬਾਰੇ ਆਪਣੀ ਨੀਤੀ ‘ਤੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਜ਼ਰੂਰੀ ਵਸਤਾਂ ਲੈਣ ਲਈ ਜੇਕਰ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਿਨਾਂ ਮਾਸਕ ਪਹਿਨੇ ਬਾਹਰ ਨਿਕਲਿਆ ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲੀਸ ਨੂੰ ਬਿਨਾਂ ਮਾਸਕ ਬਾਹਰ ਨਿਕਲਣ ਵਾਲਿਆਂ ਦਾ ਚਲਾਨ ਕਰਨ ਦੀਆਂ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਫਿਊ ਵਿੱਚ ਢਿੱਲ ਸਖਤ ਪ੍ਰੋਟੋਕੋਲ ਨਾਲ ਹੀ ਮਿਲੇਗੀ ਜਿਸ ਨੂੰ ਲੋਕਾਂ ਵੱਲੋਂ ਅਪਣਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਨੂੰ ਸੁਖਾਲ ਬਣਾਉਣ ਲਈ ਰਾਹਤ ਮੁਹੱਈਆ ਕਰਵਾਈ ਗਈ ਹੈ ਅਤੇ ਬਿਨਾਂ ਵਜ੍ਹਾ ਬਾਹਰ ਨਾ ਨਿਕਲਿਆ ਜਾਵੇ।

LEAVE A REPLY

Please enter your comment!
Please enter your name here