
ਪਟਿਆਲਾ 20 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਦਿੱਲੀ ਦੀਆਂ ਹੱਦਾਂ ਉੱਪਰ ਠੰਢ ਵਿੱਚ ਡਟੇ ਕਿਸਾਨਾਂ ਦੀ ਮੋਦੀ ਸਰਕਾਰ ਨਹੀਂ ਸੁਣ ਰਹੀ। ਕੈਪਟਨ ਸਰਕਾਰ ਇਸ ਦੀ ਰੱਜ ਕੇ ਅਲੋਚਨਾ ਕਰ ਰਹੀ ਹੈ। ਦੂਜੇ ਪਾਸੇ ਪਟਿਆਲਾ ਵਿੱਚ ਕੈਪਟਨ ਸਰਕਾਰ ਨੇ ਵੀ ਮੋਦੀ ਸਰਕਾਰ ਵਾਲੀ ਕਰ ਵਿਖਾਈ।
ਪਟਿਆਲਾ ਪੁਲਿਸ ਨੇ ਐਤਵਾਰ ਸਵੇਰੇ ਆਪਣੇ ਹੱਕ ਮੰਗ ਰਹੇ ਈਟੀਟੀ ਤੇ ਟੈੱਟ-ਪਾਸ ਬੇਰੁਜ਼ਗਾਰ ਅਧਿਆਪਕਾਂ ਦੇ ਲੱਡਰਾਂ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਨੇ ਸੂਬਾ ਪ੍ਰਧਾਨ ਦੀਪਕ ਕੰਬੋਜ ,ਨਿਰਮਲ ਜ਼ੀਰਾ, ਜਰਨੈਲ ਸੰਗਰੂਰ, ਦੀਪ ਅਮਨ ਸਮੇਤ ਡੇਢ ਸੌ ਤੋਂ ਵੱਧ ਬੇਰੁਜ਼ਗਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਕਾਰਕੁਨ ਬੇਰੁਜ਼ਗਾਰ ਅਧਿਆਪਕ ਕੱਲ੍ਹ ਤੋਂ ਸ਼ਹਿਰ ਦੇ ਪੋਲੋ ਗਰਾਊਂਡ ਨੇੜੇ ਪ੍ਰਦਰਸ਼ਨ ਕਰ ਰਹੇ ਹਨ। ਅਧਿਆਪਕਾਂ ਨੇ ਸਾਰੀ ਰਾਤ ਇਸ ਜਗ੍ਹਾ ‘ਤੇ ਮੁਜ਼ਾਹਰਾ ਕੀਤਾ। ਪ੍ਰਦਰਸ਼ਨਕਾਰੀਆਂ ਵਿੱਚ ਬਹੁਗਿਣਤੀ ਔਰਤਾਂ ਦੀ ਹੈ।
ਸੀਨੀਅਰ ਪੁਲਿਸ ਅਧਿਕਾਰੀ ਅੱਜ ਸਵੇਰੇ ਪ੍ਰਦਰਸ਼ਨਕਾਰੀਆਂ ਨੂੰ ਮਿਲੇ ਤੇ ਧਰਨਾਕਾਰੀਆਂ ਖਦੇੜਨ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਅਧਿਆਪਕਾਂ ਖ਼ਿਲਾਫ਼ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਕੇਸ ਵੀ ਦਰਜ ਕੀਤਾ ਹੈ।
