ਹੁਣ ਇਨ੍ਹੇ ਵਜੇ ਖੁੱਲ੍ਹਣਗੀਆਂ ਦੁਕਾਨਾਂ, ਕੈਪਟਨ ਸਰਕਾਰ ਨੇ ਫੇਰ ਬਦਲਿਆ ਸਮਾਂ ..!!

0
1333

ਚੰਡੀਗੜ੍ਹ: ਪੰਜਾਬ ਸਰਕਾਰ ਨੇ ਲੌਕਡਾਉਨ ‘ਚ ਥੋੜੀ ਹੋਰ ਢਿੱਲ ਦਿੰਦੇ ਹੋਏ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦੁਕਾਨਾਂ ਖੁੱਲ੍ਹਣ ਦਾ ਸਮਾਂ ਵੱਧਾ ਦਿੱਤਾ ਹੈ।

ਨਵੇਂ ਨੋਟੀਫਿਕੇਸ਼ਨ ਮੁਤਾਬਕ ਹੁਣ ਸਵੇਰੇ 7 ਵਜੇ ਤੋਂ ਦੁਪਿਹਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ।ਪਰ ਦੁਕਾਨਦਾਰਾਂ ਨੂੰ ਇਸ ਗੱਲ ਦਾ ਧਿਆਨ ਰੱਖਣਾ ਪਵੇਗਾ ਕਿ ਉਨ੍ਹਾਂ ਦੀ ਦੁਕਾਨ ਤੇ ਭੀੜ ਨਾ ਪਵੇ ਅਤੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਿਆ ਜਾਵੇ।

ਇਸ ਤੋਂ ਪਹਿਲਾਂ ਦੁਕਾਨਾਂ 9 ਵਜੇ ਤੋਂ 1 ਵਜੇ ਤੱਕ ਖੁੱਲ੍ਹਦੀਆਂ ਸਨ। ਇਸ ਨਵੇਂ ਨੋਟੀਫਿਕੇਸ਼ਨ ਮੁਤਾਬਕ ਬੈਂਕਾਂ ਪਬਲਿਕ ਡੀਲਿੰਗ ਲਈ 9 ਤੋਂ 1 ਵਜੇ ਤੱਕ ਹੀ ਖੁੱਲ੍ਹਣਗੀਆਂ।

LEAVE A REPLY

Please enter your comment!
Please enter your name here