
ਚੰਡੀਗੜ੍ਹ 28,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ‘ਆਪ’ ਦੇ ਸਰਪ੍ਰਸਤ ਅਰਵਿੰਦ ਕੇਜਰੀਵਾਲ ਕੱਲ੍ਹ 29 ਜੂਨ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਇਸ ਦੌਰਾਨ ਉਹ ਪੰਜਾਬ ਦੇ ਲੋਕਾਂ ਲਈ ਕਈ ਵੱਡੇ ਐਲਾਨ ਕਰ ਸਕਦੇ ਹਨ। ਕੱਲ੍ਹ ਇੱਕ ਵਜੇ ਪੰਜਾਬ ਭਵਨ ‘ਚ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ਹੋਣੀ ਸੀ, ਪਰ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ਨੂੰ ਆਗਿਆ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਕੈਪਟਨ ਭਾਵੇਂ ਜਿੰਨਾ ਮਰਜ਼ੀ ਜ਼ੋਰ ਲਗਾ ਲੈਣ। ਉਹ ਪ੍ਰੈੱਸ ਕਾਨਫਰੰਸ ਕਰਕੇ ਹੀ ਰਹਿਣਗੇ। ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਉੱਪਰ ਹੋਛੀ ਰਾਜਨੀਤੀ ਕਰਨ ਦਾ ਇਲਜ਼ਾਮ ਲਾਇਆ ਹੈ।
ਦੱਸ ਦਈਏ ਕੇਜਰੀਵਾਲ ਨੇ ਪੰਜਾਬੀ ‘ਚ ਇੱਕ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ‘ਚ ਲਿਖਿਆ, “ਇੰਨੀ ਮਹਿੰਗਾਈ ਵਿੱਚ ਇੱਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਲ ਹੁੰਦਾ ਹੈ। ਦਿੱਲੀ ਵਿੱਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿੱਚ ਵੀ AAP ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ।”
