*ਕੈਬਨਿਟ ਮੰਤਰੀ ਅਤੇ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਨੇ ਆਪਣੇ ਮਾਨਸਾ ਦਫ਼ਤਰ ਵਿਖੇ ਸੁਣੀਆਂ ਸ਼ਿਕਾਇਤਾਂ*

0
179

ਮਾਨਸਾ, 03 ਅਪ੍ਰੈਲ:- (ਸਾਰਾ ਯਹਾਂ/  ਗੁਰਪ੍ਰੀਤ ਧਾਲੀਵਾਲ) ਕੈਬਨਿਟ ਮੰਤਰੀ ਅਤੇ ਸਿਹਤ ਮੰਤਰੀ ਡਾ ਵਿਜੈ ਸਿੰਗਲਾ ਨੇ ਆਪਣੇ ਮਾਨਸਾ ਦਫ਼ਤਰ ਵਿਖੇ ਮਾਨਸਾ ਹਲਕਾ ਅਤੇ ਵੱਖ ਵੱਖ ਹਲਕਿਆਂ ਤੋਂ ਆਏ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ l ਕੱਚੇ ਅਧਿਆਪਕਾਂ ਨੇ ਵੀ ਆਪਣਾ ਮੰਗ ਪੱਤਰ ਦਿੱਤਾ ਅਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਾਡੀ ਕੋਈ ਫਰਿਆਦ ਨਹੀਂ ਸੁਣੀ ਹੁਣ ਸਾਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਮੀਦ ਹੈ ਕਿ ਸਾਡੀਆਂ ਮੰਗਾਂ ਜਰੂਰ ਪੁਰੀਆਂ ਕੀਤੀਆਂ ਜਾਣਗੀਆਂ। ਇਸਤੋਂ ਇਲਾਵਾ ਹੋਰ ਕਈ ਸਮੱਸਿਆਵਾਂ ਦੇ ਸੰਬੰਧ ਵਿੱਚ ਲੋਕਾਂ ਨੇ ਮੰਗ ਪੱਤਰ ਦਿੱਤੇ ਅਤੇ ਆਪਣੀਆਂ ਮੁਸਕਲਾਂ ਦੇ ਹੱਲ ਲਈ ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਮਿਲੇ। ਅੰਤ ਵਿੱਚ  ਕੈਬਨਿਟ ਮੰਤਰੀ ਡਾ ਵਿਜੈ ਸਿੰਗਲਾ ਨੇ ਸ਼ਿਕਾਇਤਾਂ ਦਾ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਸਾਰੇ ਕੰਮ ਨੇਪਰੇ ਚਾੜੇ ਜਾਣਗੇ। 

NO COMMENTS