*ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਮਾਨਸਾ ਵਿਖੇ ਲਹਿਰਾਇਆ ਕੌਮੀ ਝੰਡਾ*

0
413

ਮਾਨਸਾ, 15 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ ):
    ਪੰਜਾਬ ਦੇ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ (ਪੰਜਾਬ) ਅਨਮੋਲ ਗਗਨ ਮਾਨ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਮਾਨਸਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਮੌਕੇ ਕੌਮੀ ਝੰਡਾ ਲਹਿਰਾਇਆ।


    ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹਾ ਵਾਸੀਆਂ ਸਮੇਤ ਸਮੁੱਚੇ ਪੰਜਾਬੀਆਂ ਨੂੰ 77ਵੇਂ ਆਜ਼ਾਦੀ ਦਿਹਾੜੇ ਮੌਕੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ ਵੱਖ ਲਹਿਰਾਂ ਅਤੇ ਸ਼ਹੀਦ ਏ ਆਜ਼ਮ ਸ੍ਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਮੁਲਕ ਦੇ ਵਸਨੀਕ ਹਾਂ।


    ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੇਂਦਰ ਸਰਕਾਰ ਅੱਗੇ ਸਰਵਉੱਚ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਮਾਨਸਾ ਵਿਖੇ ਕਲਾ ਕੇਂਦਰ ਅਤੇ ਪ੍ਰੋਫੈਸਰ ਅਜਮੇਰ ਸਿੰਘ ਔਲਖ ਜੀ ਦੀ ਯਾਦ ਵਿਚ ਆਡੀਟੋਰੀਅਮ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੋਹਾਲੀ ਦੇ ਕੌਮਾਂਤਰੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਿਆ ਗਿਆ ਹੈ, ਜਿੱਥੇ ਪੰਜਾਬ ਸਰਕਾਰ ਸ਼ਹੀਦ ਏ ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੀਂਹ ਕਾਰਨ ਸੂਬੇ ਵਿਚ ਪੈਦਾ ਹੋਈ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਵੱਲੋਂ 105 ਕਰੋੜ ਰੁਪਏ ਦੀ ਫੌਰੀ ਰਾਹਤ ਦਿੱਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਮਿਲਣ ਗਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵੱਡਾ ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਪਿਛਲੇ ਇਕ ਸਾਲ ਦੌਰਾਨ 31 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਉਣ ਦਾ ਵਾਅਦਾ ਪੂਰਾ ਕਰਦਿਆਂ ਰਾਜ ਸਰਕਾਰ ਵੱਲੋਂ 1 ਜੁਲਾਈ 2022 ਤੋਂ ਹਰੇਕ ਵਰਗ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। 90 ਫ਼ੀਸਦੀ ਖ਼ਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਮੁਫ਼ਤ ਅਤੇ ਪੂਰੀ ਬਿਜਲੀ ਨਿਰੰਤਰ ਦਿੱਤੀ ਜਾ ਰਹੀ ਹੈ।


    ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਹੋਰ ਵਧੀਆ ਬਣਾਉਣ ਦੇ ਮਕਸਦ ਨਾਲ 117 ਸਕੂਲ ਆਫ ਐਮੀਨੈਂਸ ਸ਼ੁਰੂ ਕੀਤੇ। ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਸਿੰਘਾਪੁਰ ਭੇਜਿਆ। ਮੁੱਖ ਅਧਿਆਪਕਾਂ ਦਾ ਬੈਚ ਆਈ.ਆਈ.ਐਮ. ਅਹਿਮਦਾਬਾਦ ਅਤੇ ਵਿਦਿਆਰਥੀਆਂ ਨੂੰ ਪੁਲਾੜ ਵਿਗਿਆਨ ਦੇ ਪ੍ਰੈਕਟੀਕਲ ਤਜ਼ਰਬੇ ਲਈ ਚੰਦਰਯਾਨ ਦੇ ਲਾਂਚ ਮੌਕੇ ਸ੍ਰੀਹਰੀਕੋਟਾ ਭੇਜਿਆ। ਉਨ੍ਹਾਂ ਕਿਹਾ ਕਿ ਐਨ.ਡੀ.ਏ. ਅਤੇ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਲਈ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਸੈਂਟਰ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 100 ਫ਼ੀਸਦੀ ਪੇਂਡੂ ਘਰਾਂ ਨੂੰ ਪਾਈਪਾਂ ਰਾਹੀਂ ਜਲ ਸਪਲਾਈ ਦਿੱਤੀ ਜਾ ਰਹੀ ਹੈ, ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪੰਜਵਾਂ ਸੂਬਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿ¤ਚ ਖੇਡ ਸ¤ਭਿਆਚਾਰ ਪੈਦਾ ਕਰਨ ਲਈ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਗਈਆਂ ਜਿੰਨ੍ਹਾਂ ਵਿਚ 3 ਲ¤ੱਖ ਤੋਂ ਵੱ¤ਧ ਖਿਡਾਰੀਆਂ ਨੇ ਹਿੱ¤ਸਾ ਲਿਆ ਅਤੇ 9961 ਮੈਡਲ ਜੇਤੂਆਂ ਨੂੰ 6 ਕਰੋੜ 85 ਲੱ¤ਖ ਰੁਪਏ ਦੇ ਇਨਾਮ ਵੰਡੇ।


ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਵੱ¤ਲੋਂ ਸਰਕਾਰੀ ਤੇ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਸ਼ੁਰੂ ਕਰਦਿਆਂ ਹੁਣ ਤ¤ਕ 11,665 ਏਕੜ ਪੰਚਾਇਤੀ ਜ਼ਮੀਨ ਤੋਂ ਕਬਜ਼ਾ ਛੁਡਾਇਆ ਗਿਆ। ਸੈਰ ਸਪਾਟਾ ਨੂੰ ਪ੍ਰਫੁ¤ਲਿਤ ਕਰਨ ਲਈ ਐਡਵੈਂਚਰ ਟੂਰਿਜ਼ਮ ਅਤੇ ਪੰਜਾਬ ਵਾਟਰ ਟੂਰਿਜ਼ਮ ਪਾਲਿਸੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਸੈਨਿਕਾਂ ਦੇ ਸਨਮਾਨ ਵਜੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਦਿ¤ੱਤਾ ਜਾਣ ਵਾਲਾ ਮਾਣ ਭ¤ੱਤਾ ਵਧਾ ਕੇ 1 ਕਰੋੜ ਰੁਪਏ ਕੀਤਾ ਗਿਆ ਹੈ। ਕੋਈ ਵੀ ਸੈਨਿਕ ਜੇਕਰ ਹਾਦਸੇ ਦਾ ਸ਼ਿਕਾਰ ਹੋ ਕੇ ਆਪਣੀ ਜਾਨ ਗਵਾਉਂਦਾ ਹੈ ਤਾਂ ਵੀ ਉਸ ਨੂੰ ਪੰਜਾਬ ਸਰਕਾਰ ਵੱ¤ਲੋਂ ਵਿ¤ੱਤੀ ਸਹਾਇਤਾ ਦੇਣ ਦਾ ਫੈਸਲਾ ਪਹਿਲੀ ਵਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਸਾਡੀ ਸਰਕਾਰ ਵੱ¤ਲੋਂ ਆਜ਼ਾਦੀ ਘੁਲਾਟੀਆ ਨੂੰ ਦਿ¤ੱਤੀ ਜਾਂਦੀ ਪੈਨਸ਼ਨ 9400 ਰੁਪਏ ਤੋਂ ਵਧਾ ਕੇ 11 ਹਜ਼ਾਰ ਰੁਪਏ ਕੀਤੀ ਗਈ ਹੈ।


    ਇਸ ਤੋਂ ਪਹਿਲਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲਾਂ ਦੀ ਵੰਡ ਕੀਤੀ ਗਈ ਅਤੇ ਜ਼ਿਲ੍ਹਾ ਮਾਨਸਾ ਵਿਖੇ ਸਮਾਜ ਸੇਵੀ ਕੰਮਾਂ ਵਿੱਚ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਵੱਲੋਂ ਮੁੱਖ ਮਹਿਮਾਨ ਜੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
    ਸਮਾਗਮ ਵਿਚ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਪ੍ਰੀਤੀ ਸਾਹਨੀ ਤੇ ਹੋਰ ਜੁਡੀਸ਼ੀਅਲ ਅਧਿਕਾਰੀ ਸਾਹਿਬਾਨ, ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਜੂਡੀਸ਼ੀਅਲ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ ਅਤੇ ਸਿਆਸੀ ਨੁਮਾਇੰਦੇ ਹਾਜ਼ਰ ਸਨ।

NO COMMENTS