*ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ*

0
85

ਮਾਨਸਾ, 26 ਜਨਵਰੀ (ਸਾਰਾ ਯਹਾਂ/ਮੁੱਖ ਸੰਪਾਦਕ ): ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਜ਼ਿਲਾ ਪ੍ਰਸ਼ਾਸਨ ਦੀ ਯੋਗ ਅਗਵਾਈ ਹੇਠ 73ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਪੰਜਾਬ ਸ੍ਰ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਮਾਨਸਾ ਵਾਸੀਆਂ ਸਮੇਤ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ। ਉਨਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਦਬੇਦਰ ਨੂੰ ਮਹਾਨ ਰਣਨੀਤੀਕਾਰ, ਦੂਰ ਅੰਦੇਸ਼ੀ ਸਿਆਸਤਦਾਨ ਦਾ ਦਰਜ਼ਾ ਦਿੱਤਾ, ਜਿਨਾਂ ਨੇ ਵੱਖ-ਵੱਖ ਧਰਮਾਂ, ਜਾਤਾਂ ,

ਸੱਭਿਆਚਾਰ ਵਾਲੇ ਮੁਲਕ ਨੂੰ ਇਕ ਮਾਲਾ ਵਿੱਚ ਪਿਰੋਇਆ। ਉਨਾਂ ਆਪਣੇ ਸੰਦੇਸ਼ ’ਚ ਜਿੱਥੇ ਦੇਸ਼ ਦੀ ਅਣਖ ਆਬਰੂ ਲਈ ਕੁਰਬਾਨੀ ਦੇਣ ਵਾਲੇ ਸ਼ਹੀਦ-ਏ-ਆਜ਼ਮ ਸ੍ਰ. ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਊਧਮ ਸਿੰਘ ਵਰਗੇ ਸੂਰਬੀਰਾਂ ਨੂੰ ਸਿਜਦਾ ਕੀਤਾ, ਉਥੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਵੀਆਂ ਬੁਲੰਦੀਆਂ ’ਤੇ ਲੈ ਕੇ ਜਾਣ ਲਈ ਨੌਜਵਾਨਾਂ ਨੂੰ ਸਾਡੇ ਮਹਾਨ ਦੇਸ਼ ਭਗਤਾਂ ਵਰਗੀ ਦੇਸ਼ ਭਾਵਨਾ ਰੱਖ ਕੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਲਈ ਪਹਿਰਾ ਦੇਣਾ ਚਾਹੀਦਾ ਹੈ। ਸਮਾਗਮ ਮੌਕੇ ਪਰੇਡ ਕਮਾਂਡਰ ਡੀ.ਐਸ.ਪੀ. ਮਾਨਸਾ ਸ੍ਰ. ਗੋਬਿੰਦਰ ਸਿੰਘ ਦੀ ਅਗਵਾਈ ਹੇਠ ਅਨੁਸ਼ਾਸਤ ਫੋਰਸ ਦੇ ਜਵਾਨਾਂ ਸਮੇਤ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਕੌਮੀ ਝੰਡੇ ਤਿਰੰਗੇ ਨੂੰ ਸਲਾਮੀ ਦਿੱਤੀ ਗਈ। ਇਸ ਤੋਂ ਬਾਅਦ ਮੁੱਖ

ਮਹਿਮਾਨ ਵੱਲੋਂ ਵੱਖ-ਵੱਖ ਟੁਕੜੀਆਂ ਦੀ ਅਗਵਾਈ ਕਰ ਰਹੇ ਪਲਟੂਨ ਕਮਾਂਡਰਾਂ ਸਮੇਤ ਪਰੇਡ ਦੀ ਅਗਵਾਈ ਕਰ ਰਹੇ ਡੀ.ਐਸ.ਪੀ. ਗੋਬਿੰਦਰ ਸਿੰਘ ਦਾ ਸਨਮਾਨ ਕੀਤਾ ਗਿਆ। ਪੋ੍ਰਗਰਾਮ ਦੇ ਅੰਤ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵੱਲੋਂ ਕੌਮੀ ਗੀਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲਾ ਅਤੇ ਸੈਸ਼ਨ ਜੱਜ ਮਾਨਸਾ ਨਵਜੋਤ ਕੌਰ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਦੀਪਕ ਪਾਰਿਕ, ਵਧੀਕ ਡਿਪਟੀ ਕਮਿਸ਼ਨਰ (ਜ) ਅਜੈ ਅਰੋੜਾ, ਵਧੀਕ ਡਿਪਟੀ ਕਮਿਸ਼ਨਰ ( ਸ਼ਹਿਰੀ/ਵਿਕਾਸ) ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਮਾਨਸਾ ਹਰਜਿੰਦਰ ਸਿੰਘ ਜੱਸਲ, ਐਸ.ਪੀ. ਰਾਕੇਸ਼ ਕੁਮਾਰ ਸਮੇਤ ਹੋਰ ਸਿਵਲ ਅਤੇ ਪੁਲਿਸ ਦੇ ਅਧਿਕਾਰੀ  ਹਾਜ਼ਰ ਸਨ।

NO COMMENTS