
(ਸਾਰਾ ਯਹਾਂ/ਬਿਊਰੋ ਨਿਊਜ਼ ) : ਕੈਬਨਿਟ ਮੰਤਰੀ ਗਗਨ ਅਨਮੋਲ ਮਾਨ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੀਟਿੰਗ ਕੀਤੀ ਹੈ। ਗਗਨ ਅਨਮੋਲ ਮਾਨ ਨੇ ਇਸ ਦੀ ਜਾਣਕਾਰੀ ਟਵੀਟ ਕਰਕੇ ਦਿੱਤੀ ਹੈ
ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਨਾਲ ਸ਼ਾਨਦਾਰ ਮੁਲਾਕਾਤ ਹੋਈ। ਪੰਜਾਬ ਦੀ ਬਿਹਤਰੀ ਲਈ ਵੱਖ-ਵੱਖ ਯੋਜਨਾਵਾਂ ‘ਤੇ ਚਰਚਾ ਕੀਤੀ ਤੇ ਸੂਬੇ ਲਈ ਸਖ਼ਤ ਮਿਹਨਤ ਕਰਨ ਲਈ ਵੱਡਮੁੱਲੀ ਹੱਲਾਸ਼ੇਰੀ ਪ੍ਰਾਪਤ ਕੀਤੀ। ਅਜਿਹੇ ਦੂਰਦਰਸ਼ੀ ਨੇਤਾ ਦੀ ਟੀਮ ਦਾ ਹਿੱਸਾ ਹੋਣ ‘ਤੇ ਮਾਣ ਹੈ।
