ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼

0
56

ਮਾਨਸਾ, 12 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ) :ਪੰਜਾਬ ਸਰਕਾਰ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਨੂੰ ਹੋਰ ਸੁਖਾਲਾ ਕਰਦੇ ਹੋਏ ਅੱਜ ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਮਾਨਸਾ ਵਿਖੇ ਇਸ ਯੋਜਨਾ ਦਾ ਆਗਾਜ਼ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੀਤਾ। ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਯੋਜਨਾ ਦਾ ਰਸਮੀ ਤੌਰ ’ਤੇ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਵੱਲੋਂ ਕੁਝ ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਸਮਾਰਟ ਕਾਰਡ ਵੀ ਪ੍ਰਦਾਨ ਕੀਤੇ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਰਾਜ ਭਰ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਜਨਾ ਦਾ ਉਦਘਾਟਨ ਕਰਦਿਆਂ ਮਾਲ ਮੰਤਰੀ ਪੰਜਾਬ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਲੋਕਾਂ ਦੀ ਕਾਫ਼ੀ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਪੂਰੇ ਸੂਬੇ ਅੰਦਰ ਕੀਤੀ ਗਈ ਹੈ, ਜਿਸ ਤਹਿਤ ਹੁਣ ਲਾਭਪਾਤਰੀ ਆਪਣੀ ਇੱਛਾ ਅਨੁਸਾਰ ਕਿਸੇ ਵੀ ਰਾਸ਼ਨ ਡਿਪੂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਪੰਜਾਬ ਸਰਕਾਰ ਵੱਲੋਂ ਯੋਜਨਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਅਸਰਦਾਰ ਅਤੇ ਸੁਖਾਲੀ ਬਣਾਉਣ ਦਾ ਇੱਕ ਉੱਦਮ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਰਡ ਲਾਭਪਾਤਰੀ ਨੂੂੰ ਰਾਸ਼ਨ ਪ੍ਰਾਪਤ ਕਰਨ ਲਈ ਕਿਸੇ ਵੀ ਰਾਸ਼ਨ ਡਿਪੂ ਦੀ ਚੋਣ ਕਰਨ ਦੇ ਸਮਰੱਥ ਬਣਾਏਗਾ ਅਤੇ ਚੋਣ ਕਰਨ ਦੀ ਲੋੜੀਂਦੀ ਆਜ਼ਾਦੀ ਦੇਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਫਾਇਦਾ ਮਾਨਸਾ ਜ਼ਿਲ੍ਹੇ ਦੇ 1 ਲੱਖ 3 ਹਜ਼ਾਰ 593 ਪਰਿਵਾਰਾਂ, ਜਿਨ੍ਹਾਂ ਦੇ ਸਮਾਰਟ ਕਾਰਡ ਬਣਾਏ ਗਏ ਹਨ, ਨੂੰ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਾਭਪਾਤਰੀਆਂ ਦੀ ਗਿਣਤੀ 4 ਲੱਖ 3 ਹਜ਼ਾਰ 576 ਹੈ।
ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸਾਹੀਆ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪੇ੍ਰਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫਰ, ਵਾਈਸ ਪ੍ਰਧਾਨ ਪੰਜਾਬ ਸਫਾਈ ਕਰਮਚਾਰੀ ਯੁਨੀਅਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਡਾ. ਮਨੋਜ ਬਾਲਾ ਮੰਜੂ ਬਾਂਸਲ, ਸ਼੍ਰੀ ਚੁਸਪਿੰਦਰ ਸਿੰਘ ਚਹਿਲ, ਸ਼੍ਰੀ ਸੁਖਦਰਸ਼ਨ ਸਿੰਘ ਖਰੇ, ਸ਼੍ਰੀ ਮਾਈਕਲ ਗਾਗੋਵਾਲ ਅਤੇ ਜ਼ਿਲ੍ਹਾ ਕੰਟਰੋਲਰ ਫੂਡ ਤੇ ਸਿਵਲ ਸਪਲਾਈ ਸ਼੍ਰੀਮਤੀ ਮਧੂ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

LEAVE A REPLY

Please enter your comment!
Please enter your name here