ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਪੋਸਟ ਮੈਟਰਿਕ ਸਕਾਲਰਸ਼ਿਪ ਯੋਜਨਾ ਦੀ ਸ਼ੁਰੂਆਤ

0
60

ਮਾਨਸਾ, 31 ਅਕਤੂਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਕਾਵਿ ਰਾਮਾਇਣ ਦੇ ਰਚੇਤਾ ਆਦਿ ਕਵੀ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਡਾ. ਬੀ.ਆਰ. ਅੰਬੇਦਕਰ ਐਸ.ਸੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦਾ ਆਗਾਜ਼ ਮਾਨਸਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ 5 ਵਿਦਿਆਰਥਣਾਂ ਨੂੰ ਰਸਮੀ ਤੌਰ ‘ਤੇ ਇਸ ਸਕੀਮ ਦੇ ਲਾਭ ਸਰਟੀਫਿਕੇਟਾਂ ਦੀ ਵੰਡ ਕੀਤੀ।
ਇਸ ਪਵਿੱਤਰ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਣ ਤੋਂ ਬਾਅਦ ਸ. ਕਾਂਗੜ ਨੇ ਸਮੂਹ ਵਾਲਮੀਕਿ ਭਾਈਚਾਰੇ ਨੂੰ ਮੁਬਾਰਕਬਾਦ ਦਿੱਤੀ। ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਮ ਤੀਰਥ ਆਈ.ਟੀ.ਆਈ ਦਾ ਵਰਚੂਅਲ ਢੰਗ ਨਾਲ ਉਦਘਾਟਨ ਕੀਤਾ ਗਿਆ ਅਤੇ ਤੀਰਥ ਸਥੱਲ ਵਿਖੇ 50 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ। ਮੁੱਖ ਮੰਤਰੀ ਨੇ ਨੈਗੋਸ਼ੀਏਬਲ ਇੰਸਟਰੁਮੈਂਟ ਐਕਟ ਦੇ ਤਹਿਤ ਭਗਵਾਨ ਵਾਲਮੀਕਿ ਜਯੰਤੀ ਮੌਕੇ ਸਾਲਾਨਾ ਛੁੱਟੀ ਦਾ ਐਲਾਨ ਵੀ ਕੀਤਾ।
ਵਰਚੂਅਲ ਵੀਡੀਓ ਕਾਨਫਰੰਸ ਤੋਂ ਬਾਅਦ ਕੈਬਨਿਟ ਮੰਤਰੀ ਸ. ਕਾਂਗੜ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਹੁਣ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਦਸਵੀਂ ਤੋਂ ਬਾਅਦ ਪੀ.ਐਚ.ਡੀ ਤੱਕ ਦੀ ਸਿੱਖਿਆ ਲਈ ਕੋਰਸ ਫੀਸ ਦਾ ਬੋਝ ਨਹੀਂ ਪਵੇਗਾ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਵੱਲੋਂ ਦਸਵੀਂ ਤੋਂ ਬਾਅਦ ਦਿੱਤੀ ਜਾਣ ਵਾਲੀ ਵਜੀਫ਼ਾ ਯੋਜਨਾ ਬੰਦ ਕਰਨ ਦੇ ਲਏ ਗਏ ਕਾਲੇ ਫੈਸਲੇ ਨਾਲ ਐਸ.ਸੀ. ਭਾਈਚਾਰੇ ਦੇ ਹੋਣ ਵਾਲੇ ਵਿੱਤੀ ਨੁਕਸਾਨ ਦੀ ਪੂਰਤੀ ਹੁਣ ਪੰਜਾਬ ਸਰਕਾਰ ਵੱਲੋਂ ਆਪਣੇ ਦਮ ‘ਤੇ ਹੀ ਕਰਨ ਲਈ ਇਸ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਆਰੰਭ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਕੀਮ ਗਰੀਬ ਵਰਗ ਦੇ ਅਨੁਸੂਚਿਤ ਜਾਤੀ ਨਾਲ ਸਬੰਧਤ 3 ਲੱਖ ਤੋਂ ਵੀ ਵੱਧ ਵਿਦਿਆਰਥੀਆਂ ਨੂੰ ਸਾਲਾਨਾ ਲਾਭ ਦੇਵੇਗੀ ਜਿਸ ਤਹਿਤ ਵਿਦਿਆਰਥੀਆਂ ਵੱਲੋਂ ਸਿੱਖਿਆ ਹਾਸਲ ਕਰਨ ਲਈ ਸਰਕਾਰੀ ਤੇ ਨਿੱਜੀ ਸਿੱਖਿਆ ਸੰਸਥਾਵਾਂ ਨੂੰ ਫੀਸ ਦੀ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ ।


ਵੀਡੀਓ ਕਾਨਫਰੰਸ ਦੌਰਾਨ ਵਿਧਾਇਕ ਮਾਨਸਾ ਸ. ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ, ਐਸ.ਐਸ.ਪੀ ਸ਼੍ਰੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਡਾ. ਸ਼ਿਖਾ ਭਗਤ, ਸੀਨੀਅਰ ਆਗੂ ਗੁਰਪ੍ਰੀਤ ਕੌਰ ਗਾਗੋਵਾਲ, ਸ਼੍ਰੀ ਇੰਦਰਪ੍ਰੀਤ ਸਿੰਘ ਹੈਪੀ ਮਾਨਸਾਹੀਆ, ਸ਼੍ਰੀ ਗੁਰਦੀਪ ਸਿੰਘ ਮਾਨਸਾਹੀਆ ਸਮੇਤ ਹੋਰ ਆਗੂ ਤੇ ਅਧਿਕਾਰੀ ਵੀ ਹਾਜ਼ਰ ਸਨ।
ਕੈਪਸ਼ਨ1:
ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ ਵਰਚੂਅਲ ਵੀਡੀਓ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ। ਉਨ੍ਹਾਂ ਨਾਲ ਵਿਧਾਇਕ ਮਾਨਸਾ ਸ. ਨਾਜਰ ਸਿੰਘ ਮਾਨਸਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਸ਼੍ਰੀ ਬਿਕਰਮ ਸਿੰਘ ਮੋਫ਼ਰ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ, ਸੀਨੀਅਰ ਆਗੂ ਗੁਰਪ੍ਰੀਤ ਕੌਰ ਗਾਗੋਵਾਲ ਵੀ ਹਨ।

NO COMMENTS