*ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਰਦਾਰਨੀ ਤੇਜਵੰਤ ਕੌਰ ਦੇ ਦੇਹਾਂਤ ’ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ *

0
37

ਮਾਨਸਾ, 12 ਜਨਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) : ਪ੍ਰਸ਼ਾਸਕੀ ਸੁਧਾਰ, ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਸਾਇੰਸ ਤਕਨਾਲੋਜੀ ਤੇ ਵਾਤਾਵਰਣ ਅਤੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ (ਪੰਜਾਬ) ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਰਦਾਰਨੀ ਤੇਜਵੰਤ ਕੌਰ (81) ਰਿਟਾਇਰਡ ਬੀ.ਪੀ.ਓ ਦੇ ਅਕਾਲ ਚਲਾਣੇ ਤੋਂ ਬਾਅਦ ਅੱਜ ਪਿੰਡ ਕੋਟ ਲੱਲੂ ਮਾਨਸਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਦਾ ਅਚਨਚੇਤ 3 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾ ਦੇ ਪਰਿਵਾਰ ਵਿੱਚ ਪਤੀ ਸ੍ਰ. ਗੁਰਚਰਨ ਸਿੰਘ, ਬੇਟਾ ਪ੍ਰੋਫੈਸਰ ਤਨਵੀਰ ਸਿੰਘ, ਬੇਟੀ ਜਸਪ੍ਰੀਤ ਕੌਰ ਹਨ।
ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

NO COMMENTS