*ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸਾਰੇ ਪੈਟਰੋਲ ਪੰਪਾਂ ਤੇ ਸੋਲਰ ਚਾਰਜਿੰਗ ਸਟੇਸ਼ਨ ਲਗਾਉਣ ਲਈ ਕਦਮ ਚੁੱਕਣ ਵਾਸਤੇ ਨਿਰਦੇਸ਼*

0
40

ਚੰੰਡੀਗੜ੍ਹ, 29 ਸਤੰਬਰ(ਸਾਰਾ ਯਹਾਂ/ਮੁੱਖ ਸੰਪਾਦਕ) :
ਪੰਜਾਬ ਦੇ ਨਵ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਇਲੈਕਟਿ੍ਰਕ ਵਹੀਕਲਾਂ ਨੂੰ ਪ੍ਰਮੋਟ ਕਰਨ ਲਈ ਪ੍ਰਮੁੱਖ ਤੇਲ ਕੰਪਨੀਆਂ ਨਾਲ ਗੱਲਬਾਤ ਕਰਕੇ ਸਾਰੇ ਪੈਟਰੋਲ ਪੰਪਾਂ ’ਤੇ ਸੋਲਰ ਚਾਰਜਿੰਗ ਸਟੇਸ਼ਨ ਲਗਾਉਣ ਲਈ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਲੈਕਟਿ੍ਰਕ ਵਹੀਕਲਾਂ ਨੂੰ ਚਾਰਜ ਕਰਨ ਦੀ ਸੁਵਿਧਾ ਮੁਹੱਈਆ ਕਰਵਾਈ ਜਾ ਸਕੇ।
ਅੱਜ ਸਥਾਨਿਕ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਭਵਨ ਵਿਖੇ ਆਪਣੀ ਪਹਿਲੀ ਮੀਟਿੰਗ ਦੌਰਾਨ ਪੇਡਾ ਦੀਆਂ ਸਕੀਮਾਂ ਦਾ ਜਾਇਜਾ ਲੈਂਦੇ ਹੋਏ ਡਾ. ਰਾਜ ਕੁਮਾਰ ਵੇਰਕਾ ਨੇ ਪ੍ਰਦਰਸ਼ਨੀ ਪ੍ਰੋਗਰਾਮ ਤਹਿਤ ਐਨਰਜੀ ਐਫੀਸੈਂਟ ਬਿਲਡਿੰਗ ਬਣਾਉਣ ਲਈ ਮੁਫਤ ਜ਼ਮੀਨ ਮੁਹਾਇਆ ਕਰਵਾਉਣ ਲਈ ਸਹਿਮਤੀ ਪ੍ਰਗਟਾਈ ਗਈ। ਇਹ ਬਿਲਡਿੰਗ ਬਣਾਉਣ ਲਈ ਸਾਰਾ ਖਰਚਾ ਭਾਰਤ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਨੇ ਖੇਤੀਬਾੜੀ ਲਈ ਸੋਲਰ ਪੰਪ ਵੱਧ ਤੋ ਵੱਧ ਲਗਾਏ ਜਾਣ ’ਤੇ ਜ਼ੋਰ ਦਿੱਤਾ ਤਾਂ ਜੋ ਕਿਸਾਨ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਡਾ. ਵੇਰਕਾ ਨੇ ਪੇਡਾ ਵੱਲੋਂ ਹੋਰ ਵਧੇਰੇ ਪ੍ਰੋਜੈਕਟ ਲਗਾਉਣ ’ਤੇ ਵੀ ਜ਼ੋਰ ਦਿੱਤਾ।
ਇਸ ਤੋਂ ਪਹਿਲਾਂ ਸੀ.ਈ.ਓ ਪੇਡਾ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਡਾ. ਵੇਰਕਾ ਨੂੰ ਦਾ ਸਵਾਗਤ ਕਰਦਿਆ ਪੇਡਾ ਦੀਆਂ ਮੁੱਖ ਪ੍ਰਾਪਤੀਆਂ ਅਤੇ ਸਕੀਮਾਂ/ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਤੱਕ ਪੇਡਾ ਵੱਲੋਂ 1700 ਮੈਗਾਵਾਟ ਰੀਨਿਊਏਬਲ ਐਨਰਜੀ ਨਾਲ ਸਬੰਧਤ ਪ੍ਰੋਜੈਕਟ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 970 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਲਗਾਏ ਗਏ ਹਨ। ਸ੍ਰੀ ਰੰਧਾਵਾ ਨੇ ਇਹ ਵੀ ਦੱਸਿਆ ਕਿ ਪੇਡਾ ਵੱਲੋਂ ਝੋਨੇ ਦੀ ਪਰਾਲੀ ਦੇ ਅਧਾਰਿਤ ਵੱਧ ਤੋਂ ਵੱਧ ਪ੍ਰੋਜੈਕਟ ਲਗਾਏ ਜਾ ਰਹੇ ਹਨ। ਕੁੱਲ 260 ਟਨ ਸੀ.ਬੀ.ਜੀ ਪੈਦਾ ਕਰਨ ਦੀ ਸਮਰੱਥਾ ਵਾਲੇ 23 ਪ੍ਰੋਜੈਕਟ ਉਸਾਰੀ ਅਧੀਨ ਹਨ ਅਤੇ ਇਨ੍ਹਾਂ ਵਿੱਚੋ ਏਸ਼ੀਆ ਦਾ ਸਭ ਤੋ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ ਜਿਸ ਦੀ ਸਮਰੱਥਾ 33.23 ਟਨ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪ੍ਰਤੀ ਦਿਨ ਹੈ। ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ। ਇਸ ਤੋ ਇਲਾਵਾ ਐਚ.ਪੀ.ਸੀ.ਐਲ. ਤੇਲ ਕੰਪਨੀ ਦੁਆਰਾ ਬਾਇਓ ਇਥਨੋਲ ਪ੍ਰੋਜੈਕਟ ਬਣਾਉਣ ਵਾਲੀ ਰੀਫਾਇਨਰੀ ਤਲਵੰਡੀ ਸਾਬੋ, ਬਠਿੰਡਾ ਵਿੱਚ ਉਸਾਰੀ ਅਧੀਨ ਹੈ ਜੋ ਕਿ ਫਰਵਰੀ, 2023 ਤੱਕ ਸ਼ੁਰੂ ਹੋ ਜਾਵੇਗੀ। ਇਸ ਦੀੇ ਰੋਜ਼ਾਨਾ ਦੀ 500 ਟਨ ਪਰਾਲੀ ਦੀ ਖਪਤ ਹੋਵੇਗੀ। ਉਨ੍ਹਾਂ ਦੱਸਿਆ ਕਿ ਕੁਝ ਨੁਕਤੇ ਭਾਰਤ ਸਰਕਾਰ ਨਾਲ ਵਿਚਾਰ ਅਧੀਨ ਹਨ।
ਮੀਟਿੰਗ ਦੇ ਅਖੀਰ ਵਿੱਚ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ ਨੇ ਡਾ. ਰਾਜ ਕੁਮਾਰ ਵੇਰਕਾ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਐਚ.ਐਸ.ਹੰਸਪਾਲ, ਚੇਅਰਮੈਨ, ਪੇਡਾ, ਸ੍ਰੀ ਸਤਿੰਦਰਪਾਲ ਸਿੰਘ ਗਿੱਲ, ਚੇਅਰਮੈਨ, ਪੀ.ਜੀ.ਐਲ., ਸ੍ਰੀ ਰਜਿੰਦਰ ਛਾਬੜਾ, ਵਾਈਸ ਚੇਅਰਮੈਨ, ਪੀ.ਜੀ.ਐਲ., ਸ੍ਰੀ ਐਮ.ਪੀ. ਸਿੰਘ, ਡਾਇਰੈਕਟਰ, ਪੇਡਾ ਅਤੇ ਪੇਡਾ ਦੇ ਸੀਨੀਅਰ ਅਫਸਰ ਮੌਜੂਦ ਸਨ।
———-   

LEAVE A REPLY

Please enter your comment!
Please enter your name here