
ਚੰਡੀਗੜ੍ਹ, 6 ਜੁਲਾਈ(ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ. ਹਰਜੋਤ ਸਿੰਘ ਬੈਂਸ ਦੀ ਹਾਜ਼ਰੀ ਵਿੱਚ ਸੁਤੰਤਰਤਾ ਸੈਨਾਨੀ ਦੀ ਭਲਾਈ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਵਿਭਾਗ ਦੇ ਵਜ਼ੀਰ ਵਜੋਂ ਅਹੁਦਾ ਸੰਭਾਲ ਲਿਆ।
ਅਹੁਦਾ ਸੰਭਾਲਨ ਉਪਰੰਤ ਸ੍ਰੀ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ, ਸਾਬਕਾ ਫੌਜੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਸਰਕਾਰ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਖੇਤਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਸ੍ਰੀ ਸਰਾਰੀ ਦੀ ਪਤਨੀ ਚਰਨਜੀਤ ਕੌਰ, ਪੁੱਤਰੀ ਸਿਮਰਨਜੀਤ ਕੌਰ, ਐਮ.ਐਲ.ਏ. ਰਣਬੀਰ ਸਿੰਘ ਭੁੱਲਰ, ਐਮ.ਐਲ.ਏ. ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਸ਼ੇਲਿੰਦਰ ਕੌਰ ਡਾਇਰੈਕਟਰ ਬਾਗਬਾਨੀ, ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।———ਕੈਪਸ਼ਨ : ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਚਰਨਜੀਤ ਕੌਰ।ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਹੁਦਾ ਸੰਭਾਲਣ ਮੌਕੇ ਹਾਜਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸ. ਹਰਜੋਤ ਸਿੰਘ ਬੈਂਸ, ਸ੍ਰੀਮਤੀ ਚਰਨਜੀਤ ਕੌਰ ਅਤੇ ਸਿਮਰਨਜੀਤ ਕੌਰ।———
