*ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ‘ਆਪ’ ਉਮੀਦਵਾਰ ਗੋਗੀ ਤੋਂ ਹਾਰੇ*

0
70

 10,ਮਾਰਚ (ਸਾਰਾ ਯਹਾਂ/ਬਿਊਰੋ ਨਿਊਜ਼)  : ਕੈਬਨਿਟ ਮੰਤਰੀ ਤੇ ਹਲਕਾ ਪੱਛਮੀ ਤੋਂ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਚੋਣ ਹਾਰ ਗਏ ਹਨ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਗੋਗੀ ਨੇ 7100 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।


ਪੰਜਾਬ ਵਿੱਚ ਚੱਲ ਰਹੀ ਚੋਣ ਘਮਾਸਾਨ ਵਿੱਚ ਅੱਜ ਨਤੀਜਿਆਂ ਦੀ ਵਾਰੀ । ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਚੋਣ ਪ੍ਰਚਾਰ ਦੌਰਾਨ ਪੰਜਾਬ ਦੀ ਸੱਤਾਧਾਰੀ ਕਾਂਗਰਸ ਨੂੰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਤੋਂ ਸਖ਼ਤ ਚੁਣੌਤੀ ਦਾ ਸਾਹਮਣਾ ਕਰਨਾ ਪਿਆ। 


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਪਾਰਟੀ ਨੇ 80 ਤੋਂ ਵੱਧ ਸੀਟਾਂ ਜਿੱਤੀਆਂ ਹਨ। ਇਸ ਵਾਰ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਗਠਜੋੜ ਕਰਕੇ ਚੋਣਾਂ ਲੜੀਆਂ ਹਨ।

ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇਸ ਵਾਰ ਪਹਿਲਾਂ ਨਾਲੋਂ ਬਿਹਤਰ ਪ੍ਰਦਰਸ਼ਨ ਕਰਨ ਦਾ ਦਾਅਵਾ ਕੀਤਾ ਸੀ। ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਭਾਜਪਾ ਦੀਆਂ ਚੋਣਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਦੀ ਗੱਲ ਕਹੀ। ਦੋਵੇਂ ਪਾਰਟੀਆਂ ਗਠਜੋੜ ਬਣਾ ਕੇ ਚੋਣ ਮੈਦਾਨ ਵਿੱਚ ਸਨ। 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ, ਕਾਂਗਰਸ ਨੇ 117 ਵਿਧਾਨ ਸਭਾ ਸੀਟਾਂ ਵਿੱਚੋਂ 77 ਜਿੱਤ ਕੇ ਅਕਾਲੀ-ਭਾਜਪਾ ਗਠਜੋੜ ਦੇ 10 ਸਾਲਾਂ ਦੇ ਸ਼ਾਸਨ ਦਾ ਅੰਤ ਕੀਤਾ। ਚੋਣਾਂ ਵਿੱਚ ਆਪ ਨੇ 20 ਸੀਟਾਂ, ਅਕਾਲੀ-ਭਾਜਪਾ ਗਠਜੋੜ ਨੂੰ 18 ਅਤੇ ਲੋਕ ਇਨਸਾਫ਼ ਪਾਰਟੀ ਨੇ 2 ਸੀਟਾਂ ਜਿੱਤੀਆਂ ਸਨ।

ਸੂਬੇ ‘ਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਿੰਗ ਹੋਈ ਸੀ। ਇਸ ਵਾਰ ਕੁੱਲ 1,304 ਉਮੀਦਵਾਰ ਮੈਦਾਨ ਵਿੱਚ ਸਨ, ਜਿਨ੍ਹਾਂ ਵਿੱਚ 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 71.95 ਫੀਸਦੀ ਵੋਟਿੰਗ ਹੋਈ । ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਦੇ ਮੁਕਾਬਲੇ ਇਸ ਵਾਰ ਮਤਦਾਨ ਸਭ ਤੋਂ ਘੱਟ ਰਿਹਾ। ਪੰਜਾਬ ਵਿਧਾਨ ਸਭਾ ਚੋਣਾਂ 2017 ਵਿਚ 77.40 ਫੀਸਦੀ, 2012 ਵਿਚ 78.20 ਫੀਸਦੀ ਅਤੇ 2007 ਵਿਚ 75.45 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ, ਜਦੋਂ ਕਿ 2002 ਵਿਚ ਸਿਰਫ 65.14 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ।

LEAVE A REPLY

Please enter your comment!
Please enter your name here