-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 2.67 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖੇ

0
137


ਕੁਲਰੀਆਂ (ਬਰੇਟਾ), 25, ਜਨਵਰੀ (ਸਾਰਾ ਯਹਾ /ਜੋਨੀ ਜਿੰਦਲ): ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਬਰੇਟਾ ਨੇੜਲੇ ਪਿੰਡ ਕੁਲਰੀਆਂ ਵਿਖੇ ਕਰੀਬ 2.67 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ 3 ਵੱਖ-ਵੱਖ ਸੜਕਾਂ ਦੇ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਕੁਲਰੀਆਂ ਤੋਂ ਚਾਂਦਪੁਰਾ ਤੱਕ, ਕੁਲਰੀਆਂ ਤੋਂ ਬਬਨਪੁਰ ਤੱਕ ਅਤੇ ਕੁਲਰੀਆਂ ਤੋਂ ਡੰਡਿਆਂ ਵਾਲਾ ਪੀਰ ਤੋ ਗੁ: ਸਾਹਿਬ ਨਵਾਂ ਗਾਉਂ ਦੀ ਖਾਸ ਮੁਰੰਮਤ ਸਬੰਧੀ ਇਲਾਕੇ ਦੇ ਲੋਕਾਂ ਦੀ ਮੰਗ ਨੂੰ ਪੂਰਾ ਕਰਦਿਆਂ ਇਨ੍ਹਾਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾ ਦਿੱਤੀ ਗਈ ਹੈ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਵੱਲੋਂ ਕੁਲਰੀਆਂ ਵਿਖੇ ਪਬਲਿਕ ਪਾਰਕ ਦਾ ਉਦਘਾਟਨ ਵੀ ਕੀਤਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕੁਲਰੀਆਂ ਤੋਂ ਚਾਂਦਪੁਰਾ ਅਪ ਟੂ ਪੰਜਾਬ ਬਾਰਡਰ ਸੜਕ ਦੀ ਨਵੀਂ ਉਸਾਰੀ ਨਾਬਾਰਡ ਸਕੀਮ ਅਧੀਨ ਮੰਜੂਰ ਕੀਤੀ ਗਈ ਹੈ ਜਿਸ ਦੀ ਲੰਬਾਈ 2.40 ਕਿਲੋਮੀਟਰ ਹੈ ਜੋ ਕਿ ਪੰਜਾਬ ਅਤੇ ਹਰਿਆਣਾ ਬਾਰਡਰ ਨੂੰ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਬੁਢਲਾਡਾ ਤਹਿਸੀਲ ਦੇ ਲਗਭਗ 20 ਪਿੰਡਾਂ ਨੂੰ ਸਿੱਧਾ ਫਾਇਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਕੁਲਰੀਆਂ ਤੋਂ ਬਬਨਪੁਰ ਅਪ ਟੂ ਪੰਜਾਬ ਬਾਰਡਰ ਸੜਕ ਨੂੰ ਚੌੜਾ ਕਰਨ ਨਾਲ ਵੱਡੀ ਗਿਣਤੀ ਪਿੰਡਾਂ ਦੇ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮਾੜੀ ਹਾਲਤ ਹੋਣ ਕਾਰਨ ਲੋਕਾਂ ਨੇ ਉਨ੍ਹਾਂ ਕੋਲ ਮੰਗ ਰੱਖੀ ਸੀ, ਜਿਸ ਨੂੰ ਮੁੱਖ ਰੱਖਦਿਆਂ ਮੁੱਖ ਮੰਤਰੀ ਪੰਜਾਬ ਪਾਸੋਂ ਮਨਜ਼ੂਰੀ ਲੈਣ ਉਪਰੰਤ ਇਨ੍ਹਾਂ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਬਦਰਪੁਰ ਤੋਂ ਡਸਕਾ ਤੱਕ ਸੜਕ ਨੂੰ ਵੀ 18 ਫੁੱਟ ਚੌੜਾ ਕਰਨ ਲਈ ਮਨਜ਼ੂਰ ਕੀਤਾ ਗਿਆ ਹੈ।
ਇਸ ਮੌਕੇ ਵਿਧਾਇਕ ਮਾਨਸਾ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜਿ਼ਲ੍ਹਾ ਪਰਿਸ਼ਦ ਬਿਕਰਮ ਮੋਫ਼ਰ,ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ, ਗਿਆਨ ਚੰਦ ਸਿੰਗਲਾ ਚੇਅਰਮੈਨ ਮਾਰਕਿਟ ਕਮੇਟੀ, ਸੀਨੀਅਰ ਆਗੂ ਰਣਜੀਤ ਕੌਰ ਭੱਟੀ,  ਚੇਅਰਮੈਨ ਬਲਾਕ ਸੰਮਤੀ ਕਰਮਜੀਤ ਕੌਰ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ, ਐਸ ਡੀ ਐਮ ਸਾਗਰ ਸੇਤੀਆ ਵੀ ਮੌਜੂਦ ਸਨ।

NO COMMENTS