ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਐਲਾਨ

0
13

ਚੰਡੀਗੜ•, (ਸਾਰਾ ਯਹਾ, ਬਲਜੀਤ ਸ਼ਰਮਾ)23 ਮਾਰਚ ਪੰਜਾਬ ਦੇ ਸਹਿਕਾਰਤਾ ਤੇ ਜੇਲ• ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਮ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕਰਨ ਦਾ ਫੈਸਲਾ ਕੀਤਾ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦਾ ਟਾਕਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਹਰ ਤਰ•ਾਂ ਦੇ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਰਜਿਸਟਰਡ ਕਿਰਤੀਆਂ ਲਈ 3000 ਰੁਪਏ ਦੀ ਫੌਰੀ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31 ਮਾਰਚ ਤੱਕ ਸਾਰਾ ਪੰਜਾਬ ਬੰਦ ਕਰਨ ਦਾ ਫੈਸਲਾ ਕੀਤਾ ਹੈ ਅਤੇ ਸਿਰਫ ਜ਼ਰੂਰੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਉਨ•ਾਂ ਕਿਹਾ ਕਿ ਇਸ ਦਾ ਬਚਾਅ ਪਰਹੇਜ਼ ਅਤੇ ਇਹਤਿਹਾਤ ਵਰਤਣਾ ਹੈ। ਸ. ਰੰਧਾਵਾ ਨੇ ਕਿਹਾ ਕਿ ਇਸ ਸਥਿਤੀ ਦੇ ਮੱਦੇਨਜ਼ਰ ਰੋਜ਼ਾਨਾ ਦਿਹਾੜੀ ਤੇ ਆਪਣਾ ਕੰਮ-ਧੰਦਾ ਕਰ ਕੇ ਗੁਜ਼ਾਰਾ ਕਰਨ ਵਾਲਿਆਂ ਲਈ ਇਹ ਔਖੀ ਘੜੀ ਹੈ ਜਿਸ ਕਾਰਨ ਉਨ•ਾਂ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਕਰਨ ਦਾ ਫੈਸਲਾ ਕੀਤਾ ਹੈ।
—–  

NO COMMENTS