*ਕੈਰੀਅਰ ਕਾਊਂਸਲਿੰਗ ਤਹਿਤ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ*

0
19

ਬਠਿੰਡਾ 14 ਮਈ(ਸਾਰਾ ਯਹਾਂ/ਮੁੱਖ ਸੰਪਾਦਕ)

ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ ਵਿਖੇ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਕੁਮਾਰੀ ਦੀ ਅਗਵਾਈ ਹੇਠ ਤੇ ਸ਼੍ਰੀ ਹਰਮੰਦਰ ਸਿੰਘ ਲੈਕਚਰਾਰ ਸਰੀਰਕ ਸਿੱਖਿਆ ਦੇ ਪ੍ਰਬੰਧਾਂ ਅਧੀਨ ਕੈਰੀਅਰ ਕਾਊਂਸਲਿੰਗ ਗਤੀਵਿਧੀਆਂ ਅਧੀਨ ਪ੍ਰਤਿਭਾ ਖੋਜ਼ ਮੁਕਾਬਲੇ ਕਰਵਾਏ ਗਏ। ਚਿੱਤਰਕਲਾ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ  ਅਕਾਸ਼ਦੀਪ ਸਿੰਘ, ਅਰਮਾਨਪ੍ਰੀਤ ਸਿੰਘ ਤੇ ਸੁਪਨ ਦੀਪ ਸਿੰਘ ਨੇ ਪ੍ਰਾਪਤ ਕੀਤਾ। ਭਾਸ਼ਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਰਾਜਵੀਰ ਕੌਰ, ਪ੍ਰੀਆ, ਮਨਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਕਵਿਤਾ ਗਾਇਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਮਨਪ੍ਰੀਤ ਸਿੰਘ, ਰਾਸ਼ੀ, ਪਵਨਦੀਪ ਕੌਰ ਨੇ ਪ੍ਰਾਪਤ ਕੀਤਾ। ਗੀਤ ਗਾਇਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਕੁਲਵੀਰ ਕੌਰ, ਨਵਦੀਪ ਕੌਰ, ਸੁਖਮਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਹਨਾਂ ਮੁਕਾਬਲਿਆਂ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਬਲਾਕ ਪੱਧਰ ਮੁਕਾਬਲਿਆਂ ਵਿੱਚ ਭਾਗ ਲੈਣਗੇ। ਇਹਨਾਂ ਮੁਕਾਬਲਿਆਂ ਨੂੰ ਕਰਵਾਉਣ ਵਿੱਚ ਵਿਸ਼ੇਸ ਯੋਗਦਾਨ ਡਾ. ਗੁਰਬੰਸ ਕੌਰ, ਸ਼੍ਰੀਮਤੀ ਅਮਨਦੀਪ ਕੌਰ ਮਾਨ, ਸ਼੍ਰੀਮਤੀ ਪ੍ਰਿਅੰਕਾ, ਸ਼੍ਰੀਮਤੀ ਅਲਕਾ ਰਾਣੀ, ਸ਼੍ਰੀ ਗੁਰਸੇਵਕ ਸਿੰਘ , ਸ਼੍ਰੀਮਤੀ ਕੁਲਦੀਪ ਕੌਰ ਦਾ ਰਿਹਾ

NO COMMENTS