-ਕੋਰਨਾ ਵਾਇਰਸ ਤੋਂ ਬਚਾਅ ਲਈ ਮਾਨਸਾ ਪੁਲਿਸ ਨੇ ਦਾਣਾ-ਮੰਡੀਆਂ ਵਿਖੇ ਮੈਡੀਕਲ ਚੈਕਅੱਪ ਬਣਾਇਆ ਯਕੀਨੀ

0
17

ਮਾਨਸਾ, 19 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ)): ਐਸ.ਐਸ.ਪੀ. ਮਾਨਸਾ ਡਾ.ਨਰਿੰਦਰ ਭਾਰਗਵ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਅਤੇ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਦਿਨਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੋਵਲ ਕੋਰਨਾ ਵਾਇਰਸ (ਕੋਵਿਡ-19) ਨੂੰ ਫੈਲਣ ਤੋਂ ਰੋਕਣ ਲਈ ਲਗਾਇਆ ਗਿਆ ਕਰਫਿਊ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਕੋਰਨਾ ਵਾਇਰਸ ਤੋਂ ਬਚਾਅ ਲਈ ਅਤੇ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਦਿਨ-ਰਾਤ ਡਿਊਟੀ ਨਿਭਾਈ ਜਾ ਰਹੀ ਹੈ। ਮਾਨਸਾ ਪੁਲਿਸ ਵੱਲੋਂ ਕਰਫਿਊ ਦੀ ਮੁਕੰਮਲ ਪਾਲਣਾ ਸਬੰਧੀ ਜ਼ਿਲ੍ਹੇ ‘ਚ ਫਲੈਗ ਮਾਰਚ, ਰੋਡ ਮਾਰਚ ਅਤੇ ਅਸਰਦਾਰ ਢੰਗ ਨਾਲ ਗਸ਼ਤਾਂ ਤੇ ਨਾਕਾਬੰਦੀਆਂ ਕਰਕੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਰਹਿਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਐਸ.ਐਸ.ਪੀ.  ਡਾ. ਭਾਰਗਵ ਨੇ ਦੱਸਿਆ ਕਿ ਬੱਚਿਆਂ ਦੇ ਪਹਿਲੇ ਜਨਮ ਦਿਨ ‘ਤੇ ਕੇਕ ਮੁਹੱਈਆ ਕਰਾਉਣ ਵਾਲੀ ਮਾਨਸਾ ਪੁਲਿਸ ਵੱਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲੇ ਜਨਮਦਿਨ ਮੌਕੇ ਕੇਕ ਭੇਜਣ ਦੀ ਲੜੀ ਤਹਿਤ ਥਾਣਾ ਸਦਰ ਮਾਨਸਾ ਦੇ ਪਿੰਡ ਕੋਟ ਲੱਲੂ ਦੇ ਵਿਲੇਜ ਪੁਲਿਸ ਅਫਸਰ (ਵੀ.ਪੀ.ਓ.) ਸਹਾਇਕ ਥਾਣੇਦਾਰ ਸ਼੍ਰੀ ਮੁਖਵਿੰਦਰ ਸਿੰਘ ਕੋਲ ਸ਼੍ਰੀ ਸਿਕੰਦਰ ਸਿੰਘ ਦਾ ਮੈਸੇਜ ਆਇਆ ਕਿ ਉਸਦੀ ਲੜਕੀ ਹਰਮਨ ਕੌਰ ਉਮਰ 1 ਸਾਲ ਦਾ ਪਹਿਲਾ ਜਨਮ ਦਿਨ ਹੈ ਅਤੇ ਉਨ੍ਹਾਂ ਨੂੰ ਜਨਮ ਦਿਨ ਮਨਾਉਣ ਲਈ ਕੇਕ ਮੁਹੱਈਆ ਕਰਵਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾਵੇ, ਜਿਸ ‘ਤੇ ਮਾਨਸਾ ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਬੱਚੀ ਦੇ ਪਹਿਲੇ ਜਨਮ ਦਿਨ ‘ਤੇ ਕੇਕ ਉਨ੍ਹਾਂ ਦੇ ਘਰ ਭੇਜ ਕੇ ਬੱਚੀ ਨੂੰ ਜਨਮ ਦਿਨ ਮੁਬਾਰਕ ਆਖਿਆ ਗਿਆ ਹੈ। ਇਸ ਤੋਂ ਇਲਾਵਾ ਮਾਨਸਾ ਦੇ ਵਾਰਡ ਨੰਬਰ 6 ਵਿਖੇ ਬੱਚੀ ਅਗਮਜੋਤ ਕੌਰ ਪੁੱਤਰੀ ਸ਼੍ਰੀ ਜਸਵੀਰ ਸਿੰਘ ਨੂੰ ਉਸਦੇ ਪਹਿਲੇ ਜਨਮਦਿਨ ਮੌਕੇ ਵੀ.ਪੀ.ਓ. ਸ਼੍ਰੀ ਅਮਰੀਕ ਸਿੰਘ ਏ.ਐਸ.ਆਈ. ਵੱਲੋਂ ਉਨ੍ਹਾਂ ਦੇ ਘਰ ਜਾ ਕੇ ਕੇਕ ਮੁਹੱਈਆ ਕਰਵਾਇਆ ਗਿਆ।
ਐਸ.ਐਸ.ਪੀ. ਡਾ. ਭਾਰਗਵ ਨੇ ਕਿਹਾ ਕਿ ਮਾਨਸਾ ਨੇ ਦੱਸਿਆ ਕਿ ਬੱਚੀ ਦੇ ਪਹਿਲੇ ਜਨਮ ਦਿਨ ਮੌਕੇ ਪਿੰਡ ਜਾਂ ਵਾਰਡ ਦੇ ਵਿਲੇਜ ਪੁਲਿਸ ਅਫਸਰ (ਵੀ.ਪੀ.ਓ.) ਰਾਹੀਂ ਕੇਕ ਮੁਹੱਈਆ ਕਰਾਉਣ ਵਿੱਚ ਪਰਿਵਾਰ ਦੀ ਮੱਦਦ ਕਰਨ ਵਾਲੀ ਮਾਨਸਾ ਪੁਲਿਸ ਵੱਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਜ਼ਿਲੇ ਦੀਆਂ ਦਾਣਾ-ਮੰਡੀਆ ਵਿਖੇ ਮਾਨਸਾ ਪੁਲਿਸ ਵੱਲੋਂ ਪ੍ਰਬੰਧ ਮੁਕੰਮਲ ਕਰਕੇ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਟੀਮ ਰਾਹੀਂ ਦਾਣਾ-ਮੰਡੀਆਂ ਵਿਖੇ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਕੰਮ ਕਰ ਰਹੇ ਮਜਦੂਰਾਂ ਅਤੇ ਤਾਇਨਾਤ ਪੁਲਿਸ ਫੋਰਸ ਦਾ ਮੈਡੀਕਲ ਚੈਕਅੱਪ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਾਣਾ ਮੰਡੀਆਂ ਵਿੱਚ ਹੱਥ ਧੋਣ ਲਈ ਸਾਬਣ, ਪਾਣੀ ਅਤੇ ਸੈਨੀਟਾਈਜ਼ਰ ਦਾ ਪ੍ਰਬੰਧ ਕਰਵਾਇਆ ਗਿਆ ਹੈ ਅਤੇ ਸਾਰਿਆਂ ਨੂੰ ਮੂੰਹ ‘ਤੇ ਮਾਸਕ ਪਾਉਣ ਅਤੇ ਇੱਕ-ਦੂਜੇ ਤੋਂ ਦੂਰੀ ਬਣਾ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਾਣਾ-ਮੰਡੀਆਂ ਅੰਦਰ ਆਉਣ ਵਾਲੇ ਟਰੈਕਟਰ-ਟਰਾਲੀ ਜਾਂ ਹੋਰ ਵਾਹਨਾਂ ‘ਤੇ ਦਵਾਈ ਦਾ ਛਿੜਕਾ ਕਰਵਾ ਕੇ ਸੈਨੀਟਾਈਜ਼ ਕਰਵਾ ਕੇ ਹੀ ਅੰਦਰ ਦਾਖਲ ਹੋਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਦਾਣਾ-ਮੰਡੀਆਂ ਅੰਦਰ ਕੋਰਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਨੂੰ ਲਾਗੂ ਕਰਾਉਣ ਪ੍ਰਤੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।
ਡਾ.ਭਾਰਗਵ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਕੋਰਨਾ ਵਾਇਰਸ ਤੋਂ ਬਚਾਅ ਲਈ ਜ਼ਿਲੇ ਅੰਦਰ ਫਲੈਗ ਮਾਰਚ, ਰੋਡ ਮਾਰਚ, ਗਸ਼ਤਾਂ ਤੇ ਨਾਕਾਬੰਦੀਆਂ ਅਸਰਦਾਰ ਢੰਗ ਨਾਲ ਕਰਕੇ ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ ਅਤੇ ਜਿਲ੍ਹੇ ਅੰਦਰ ਅਮਨ ਤੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਿਆ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਜ਼ਿਲੇ ਅੰਦਰ ਲਗਾਏ ਗਏ ਕਰਫਿਊ ਦੀ ਉਲੰਘਣਾ ਸਬੰਧੀ 23 ਮਾਰਚ 2020 ਤੋਂ ਅੱਜ ਤੱਕ ਅ/ਧ 269,188 ਹਿੰ:ਦੰ: ਤਹਿਤ 111 ਮੁਕੱਦਮੇ ਦਰਜ ਕਰਕੇ 259 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 32 ਵਾਹਨਾਂ ਨੂੰ ਪੁਲਿਸ ਵੱਲੋਂ ਕਬਜੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰਾ ਅ/ਧ 207 ਮੋਟਰ ਵਹੀਕਲ ਐਕਟ ਤਹਿਤ ਅੱਜ ਤੱਕ ਕੁੱਲ 315 ਵਾਹਨਾਂ ਨੂੰ ਬੰਦ ਕੀਤਾ ਗਿਆ ਹੈ।

NO COMMENTS