ਕੋਰੋਨਾਵਾਇਰਸ ਕਰਕੇ ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਕੇਜਰੀਵਾਲ ਨੇ ਕੀਤਾ ਟਵੀਟ

0
70

ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਕੋਰੋਨਾਵਾਇਰਸ ਨੂੰ ਲੈ ਕੇ ਇੱਕ ਵੱਡਾ ਕਦਮ ਚੁੱਕਿਆ। ਦਿੱਲੀ ਦੇ ਸਾਰੇ ਮਾਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਟਵੀਟ ਕਰਕੇ ਇਸਦੀ ਜਾਣਕਾਰੀ ਦਿੱਤੀ। ਜਦਕਿ ਕਰਿਆਨੇ, ਮੈਡੀਕਲ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਖੁੱਲੀਆਂ ਰਹਿਣਗੀਆਂ।

ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਦੀ ਹਦਾਇਤ ਦਿੱਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਮੇਸ ਸਹੂਲਤਾਂ ਸਿਰਫ ਅਗਲੇ 48 ਘੰਟਿਆਂ ਲਈ ਉਪਲਬਧ ਰਹਿਣਗੀਆਂ।

Arvind Kejriwal@ArvindKejriwal

In view of the prevailing situation, we are closing down all Malls (except grocery, pharmacy and vegtable shops in them)13.2K1:54 PM – Mar 20, 2020Twitter Ads info and privacy2,925 people are talking about this

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਪ ਰਾਜਪਾਲ ਅਨਿਲ ਬੈਜਲ ਨੇ ਸਾਰੇ ਸਰਕਾਰੀ ਵਿਭਾਗਾਂ, ਖੁਦਮੁਖਤਿਆਰੀ ਸੰਸਥਾਵਾਂ ਅਤੇ ਜਨਤਕ ਕਾਰਜਾਂ ਦੀਆਂ ਗਤੀਵਿਧੀਆਂ ਨੂੰ ਵੱਖਰੇ ਤੌਰ ‘ਤੇ ਵੰਡਣ ਅਤੇ ਸਾਰੀਆਂ ਗ਼ੈਰ ਜ਼ਰੂਰੀ ਸੇਵਾਵਾਂ ਨੂੰ ਮੁਅੱਤਲ ਕਰਨ ਲਈ ਕਿਹਾ ਹੈ।

NO COMMENTS