ਮੁੰਬਈ: ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਨੇ ਕੋਰੋਨਾਵਾਇਰਸ ਨਾਲ ਲੜਨ ਲਈ ਦੇਸ਼ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਇਸ ਲੜਾਈ ਲਈ ਅਕਸ਼ੈ ਕੁਮਾਰ ਨੇ ਹੁਣ ਕੋਰੋਨਾਵਾਇਰਸ ਖ਼ਿਲਾਫ਼ ਲੜਾਈ ਵਿੱਚ ਪ੍ਰਧਾਨ ਮੰਤਰੀ ਕੇਅਰਜ਼ ਫੰਡ ‘ਚ 25 ਕਰੋੜ ਰੁਪਏ ਦੀ ਮਦਦ ਕੀਤੀ ਹੈ। ਅਕਸ਼ੈ ਕੁਮਾਰ ਨੇ ਸੋਸ਼ਲ ਮੀਡੀਆ ਟਵੀਟ ਜ਼ਰੀਏ ਇਹ ਜਾਣਕਾਰੀ ਦਿੱਤੀ ਹੈ। ਅਕਸ਼ੈ ਕੁਮਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੰਡ ਜੁਟਾਉਣ ਵਾਲੇ ਟਵੀਟ ਦਾ ਜਵਾਬ ਦਿੰਦੇ ਹੋਏ ਟਵੀਟ ਕੀਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਕੋਰੋਨਾਵਾਇਰਸ ਦਾ ਕਹਿਰ ਪੂਰੀ ਦੁਨੀਆ ਵਿੱਚ ਦੇਖਿਆ ਜਾ ਰਿਹਾ ਹੈ। ਇੱਕ ਪਾਸੇ ਭਾਰਤ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਨਜਿੱਠਣ ਲਈ 15 ਅਪ੍ਰੈਲ ਤੱਕ ਲੌਕਡਾਊਨ ਦਾ ਹੁਕਮ ਦਿੱਤਾ ਹੈ, ਜਦਕਿ ਵੱਖ-ਵੱਖ ਖੇਤਰਾਂ ਦੇ ਲੋਕ ਵੀ ਇਸ ਸਮੱਸਿਆ ਦੇ ਵਿਰੁੱਧ ਇਕਜੁੱਟ ਦਿਖਾਈ ਦੇ ਰਹੇ ਹਨ। ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਨਾਲ ਹੀ ਹਜ਼ਾਰਾਂ ਲੋਕ ਇਸ ਵਾਇਰਸ ਕਰਕੇ ਆਪਣੀ ਜਾਨ ਗੁਆ ਚੁੱਕੇ ਹਨ।
This is that time when all that matters is the lives of our people. And we need to do anything and everything it takes. I pledge to contribute Rs 25 crores from my savings to @narendramodi ji’s PM-CARES Fund. Let’s save lives, Jaan hai toh jahaan hai. https://twitter.com/narendramodi/status/1243861543185305603 …Narendra Modi✔@narendramodiReplying to @narendramodiThe PM-CARES Fund accepts micro-donations too. It will strengthen disaster management capacities and encourage research on protecting citizens.
Let us leave no stone unturned to make India healthier and more prosperous for our future generations.105K5:18 PM – Mar 28, 2020Twitter Ads info and privacy49.2K people are talking about this
ਨਰਿੰਦਰ ਮੋਦੀ ਨੇ ਕਿਹਾ ਕਿ ਕੋਵਿਡ-19 ਦੀ ਲੜਾਈ ‘ਚ ਹਰ ਕੋਈ ਆਪਣਾ ਯੋਗਦਾਨ ਦੇਣਾ ਚਾਹੁੰਦਾ ਹੈ। ਇਸ ਭਾਵਨਾ ਦੇ ਸਨਮਾਨ ਵਿੱਚ ਇੱਕ ਪ੍ਰਧਾਨ ਮੰਤਰੀ-ਦੇਖਭਾਲ ਫੰਡ ਬਣਾਇਆ ਗਿਆ ਹੈ। ਛੋਟੇ ਦਾਨ ਵੀ ਸਵੀਕਾਰੇ ਜਾਣਗੇ। ਇਹ ਤਬਾਹੀ ਨਾਲ ਨਜਿੱਠਣ ਦੀ ਸਾਡੀ ਯੋਗਤਾ ਨੂੰ ਵਧਾਏਗਾ ਅਤੇ ਮੁਸ਼ਕਿਲ ਹਾਲਾਤਾਂ ‘ਚ ਲੋਕਾਂ ਤਕ ਵਧੇਰੇ ਪਹੁੰਚ ਪ੍ਰਦਾਨ ਕਰੇਗਾ। ਇਸ ਲਈ ਤੰਦਰੁਸਤ ਭਾਰਤ ਅਤੇ ਪੀੜ੍ਹੀਆਂ ਲਈ ਵਧੀਆ ਭਵਿੱਖ ਲਈ ਮਦਦ ਕਰੋ।
देशभर से लोगों ने COVID-19 के खिलाफ लड़ाई में सहयोग करने की इच्छा जाहिर की है।
इस भावना का सम्मान करते हुए Prime Minister’s Citizen Assistance and Relief in Emergency Situations Fund का गठन किया गया है। स्वस्थ भारत के निर्माण में यह बेहद कारगर साबित होगा।30.5K5:29 PM – Mar 28, 2020Twitter Ads info and privacy8,462 people are talking about this