
ਚੰਡੀਗੜ੍ਹ (ਸਾਰਾ ਯਹਾ) : ਪੰਜਾਬ ‘ਚ ਅੱਜ ਕੋਰੋਨਾਵਾਇਰਸ ਦੇ 19 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2158 ਹੋ ਗਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 42 ਹੋ ਗਈ ਹੈ।
ਵੀਰਵਾਰ ਨੂੰ ਕੋਰੋਨਾਵਾਇਰਸ ਕਾਰਨ ਜਲੰਧਰ ਦੇ 49 ਸਾਲਾ ਆਰਪੀਐਫ ਜਵਾਨ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ।ਮ੍ਰਿਤਕ ਕੋਰੋਨਾ ਸੰਕਰਮਿਤ ਸੀ ਤੇ ਉਸ ਦਾ ਇਲਾਜ ਲੁਧਿਆਣਾ ਦੇ ਸੀਐਮਸੀ ਹਸਪਤਾਲ ‘ਚ ਚੱਲ ਰਿਹਾ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੀ ਇੱਕ 60 ਸਾਲਾ ਮਹਿਲਾ ਦੀ ਵੀ ਕੋਰੋਨਾ ਕਾਰਨ ਮੌਤ ਹੋ ਗਈ।
ਅੱਜ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ ਸਾਢੇ 21 ਸੌ ਨੂੰ ਪਾਰ ਕਰ ਗਿਆ ਹੈ। ਇਨ੍ਹਾਂ ‘ਚ ਸਿਰਫ 172 ਐਕਟਿਵ ਕੇਸ ਹਨ ਅਤੇ 1946 ਮਰੀਜ਼ ਸਿਹਤਯਾਬ ਹੋ ਗਏ ਹਨ।ਅੰਮ੍ਰਿਤਸਰ ‘ਚ ਸੱਤ, ਜਲੰਧਰ ਅੇਤ ਸੰਗਰੂਰ ‘ਚ ਤਿੰਨ- ਤਿੰਨ, ਹੁਸ਼ਿਆਰਪੁਰ ‘ਚ ਚਾਰ, ਮੁਹਾਲੀ ਅਤੇ ਰੋਪੜ ‘ਚ ਇੱਕ-ਇੱਕ ਨਵਾਂ ਮਾਮਲਾ ਅੱਜ ਸਾਹਮਣੇ ਆਇਆ ਹੈ।
ਸੂਬੇ ‘ਚ ਕੁੱਲ 72468 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 2158 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 2985 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।
