
ਚੰਡੀਗੜ੍ਹ 07ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਵਿੱਚ ਹੋਰ ਸਖਤੀ ਕੀਤੀ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੇ ਸਿਆਸੀ ਇਕੱਠ ‘ਤੇ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ। ਉਲੰਘਣਾ ਕਰਨ ਵਾਲੇ ਖਿਲਾਫ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮਾਮਲਾ ਦਰਜ ਹੋਵੇਗਾ।
ਇਸ ਦੇ ਨਾਲ ਹੀ ਨਾਈਟ ਕਰਫ਼ਿਊ ਪੂਰੇ ਪ੍ਰਦੇਸ਼ ਵਿਚ ਲਾਉਣ ਸਮੇਤ 30 ਅਪ੍ਰੈਲ ਤੱਕ ਸਖ਼ਤੀਆਂ ਲਾਗੂ ਰਹਿਣਗੀਆਂ। ਖ਼ੁਸ਼ੀ ਤੇ ਗ਼ਮੀ ਮੌਕੇ ਹੋਣ ਵਾਲੇ ਇਕੱਠ ਬਾਹਰੀ ਤੌਰ ‘ਤੇ 100 ਤੱਕ ਸੀਮਤ ਰਹਿਣਗੇ ਅੰਦਰੂਨੀ ਤੌਰ ‘ਤੇ 50 ਲੋਕ ਇਕੱਠੇ ਹੋਣ ਸਕਣਗੇ। ਮਾਸਕ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਲਾਜ਼ਮੀ ਹੋਵੇਗਾ।
