ਕੋਰੋਨਾ ਕਹਿਰ: ਪੰਜਾਬ ਸਿਵਲ ਸਕੱਤਰੇਤ ‘ਚ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

0
28

—ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ) : ਕੋਵਿਡ-19 ਦੇ ਲਗਾਤਾਰ ਵਧ ਰਹੇ ਫੈਲਾਅ ਨੂੰ ਦੇਖਦਿਆਂ ਪੰਜਾਬ ਸਿਵਲ ਸਕੱਤਰੇਤ-1 ਤੇ 2 ‘ਚ ਜਨਰਲ ਪਬਲਿਕ ਦੇ ਦਾਖਲੇ ‘ਤੇ ਤੁਰੰਤ ਪ੍ਰਭਾਵ ਦੇ ਨਾਲ ਪਾਬੰਦੀ ਲਾ ਦਿੱਤੀ ਗਈ ਹੈ। ਵਿਭਾਗ ਵੱਲੋਂ ਸੂਚਨਾ ਜਾਰੀ ਕੀਤੀ ਗਈ ਹੈ ਕਿ ਕਿਸੇ ਵੀ ਮੁਸ਼ਕਲ ਸਥਿਤੀ ‘ਚ ਵਧੀਕ ਸਕੱਤਰ ਜਨਰਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਕੋਈ ਵੀ ਜਰੂਰੀ ਡਾਕ ਆਦਿ ਸਵਾਗਤੀ ਕਾਊਂਟਰਾਂ ‘ਤੇ ਤਾਇਨਾਤ ਕਰਮਚਾਰੀਆਂ ਨੂੰ ਡਲਿਵਰ ਕੀਤੇ ਜਾਣਗੇ।

ਇਹ ਹੁਕਮ ਜਨਰਲ ਪ੍ਰਸ਼ਾਸਨ ਵਾਲੋਂ ਜਾਰੀ ਕੀਤੇ ਗਏ ਹਨ।ਇਸ ਤੋਂ ਪਹਿਲਾਂ, ਦਿਹਾਤੀ ਵਿਕਾਸ ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਸ਼ੁੱਕਰਵਾਰ ਨੂੰ ਕੋਵਿਡ-19 ਨਾਲ ਪੌਜ਼ੇਟਿਵ ਟੈਸਟ ਕੀਤੇ ਗਏ।ਉਹ ਵੀਰਵਾਰ ਨੂੰ ਵਿਭਾਗ ਦੀ ਇੱਕ ਮੀਟਿੰਗ ਵਿੱਚ ਮੌਜੂਦ ਸੀ, ਜਿਸ ਵਿੱਚ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਵੀ ਸ਼ਿਰਕਤ ਕੀਤੀ ਸੀ।

ਹੁਣ ਇਸ ਤੋਂ ਬਾਅਦ ਤ੍ਰਿਪਤ ਬਾਜਵਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਅਧਿਕਾਰੀ ਕੁਆਰੰਟੀਨ ਹੋ ਗਏ ਹਨ ਤੇ ਉਨ੍ਹਾਂ ਦੇ ਟੈਸਟ ਕੀਤੇ ਜਾ ਰਹੇ ਹਨ।

NO COMMENTS