*ਕੋਰੋਨਾ ਤੇ ਬਲੈਕ ਫੰਗਸ ਨਾਲ ਨਜਿੱਠੇਗਾ ‘ਆਪ ਦਾ ਡਾਕਟਰ’, ਜਾਣੋ ਕੀ ਹੈ ਇਹ ਮੁਹਿੰਮ*

0
42

ਚੰਡੀਗੜ੍ਹ 25, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ਵਿੱਚ ਸੂਬੇ ਦੇ ਲੋਕਾਂ ਨੂੰ ਡਾਕਟਰੀ ਮਦਦ ਦੇਣ ਲਈ ‘ਆਪ ਦਾ ਡਾਕਟਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਪੰਜਾਬ ਵਾਸੀਆਂ ਲਈ ਇੱਕ ਹੈਲਪ ਲਾਇਨ ਨੰਬਰ 7827275743 ਜਾਰੀ ਕੀਤਾ ਗਿਆ ਹੈ, ਜਿਸ ’ਤੇ ਸੰਪਰਕ ਕਰਕੇ ਕੋਈ ਵਿਅਕਤੀ ਕੋਰੋਨਾਵਾਇਰਸ ਤੋਂ ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ’ਤੇ ਆਮ ਆਦਮੀ ਪਾਰਟੀ ਦੇ ਮੈਡੀਕਲ ਵਿੰਗ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ , ਉਪ ਪ੍ਰਧਾਨ ਡਾ. ਚਰਨਜੀਤ ਸਿੰਘ ਚੰਨੀ ਅਤੇ ਡਾ. ਸੰਜੀਵ ਸ਼ਰਮਾ ਨੇ ‘ਆਪ ਦਾ ਡਾਕਟਰ’ ਮੁਹਿੰਮ ਦਾ ਆਗਾਜ ਕੀਤਾ। ਇਸ ਸਮੇਂ ਵਿਧਾਇਕ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਲੋਕ ਆਪ ਦੇ ਮੈਡੀਕਲ ਵਿੰਗ ਵੱਲੋਂ ਜਾਰੀ ਹੈਲਪ ਨੰਬਰ ’ਤੇ ਕਾਲ ਕਰਕੇ ਡਾਕਟਰਾਂ ਕੋਲੋਂ ਕੋਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਇਲਾਜ ਬਾਰੇ ਜਾਣਕਾਰੀ ਸਬੰਧੀ ਵਧੇਰੇ ਮਦਦ ਲੈ ਸਕਦੇ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਕੋਰੋਨਾ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ’ਚ ਫੇਲ੍ਹ ਸਿੱਧ ਹੋਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿੱਚ ਸ਼ਾਮਲ ਹੈ, ਇਸ ਲਈ ਆਪ ਦੇ ਮੈਡੀਕਲ ਵਿੰਗ ਵੱਲੋਂ ਇਹ ਵਿਸ਼ੇਸ਼ ਹੈਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਮੇਂ ਆਪ ਦੇ ਮੈਡੀਕਲ ਵਿੰਗ ਦੇ ਪ੍ਰਧਾਨ ਡਾ. ਰਵਜੋਤ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੋਰੋਨਾ ਲਾਗ ਦੇ ਖ਼ਿਲਾਫ਼ ਵੈਕਸੀਨ ਨੂੰ ਲੈ ਕੇ ਗੰਭੀਰ ਨਹੀਂ, ਕਿਉਂਕਿ ਸੂਬੇ ’ਚ ਵੈਕਸੀਨ ਦੀ ਭਾਰੀ ਘਾਟ ਹੈ।

ਇਸੇ ਤਰ੍ਹਾਂ ਡਾ. ਸੰਜੀਵ ਸ਼ਰਮਾ ਨੇ ਕਿਹਾ ਕਿ ਕੋਰੋਨਾ ਲਾਗ ਦੇ ਨਾਲ ਨਾਲ ਬਲੈਕ ਫੰਗਸ ਦੇ ਮਾਮਲੇ ਵੀ ਵੱਧ ਰਹੇ ਹਨ। ਪਰ ਸਾਰਿਆਂ ਨੂੰ ਬਲੈਕ ਫੰਗਸ ਦੇ ਪ੍ਰਭਾਵ ਤੋਂ ਡਰਨ ਦੀ ਲੋੜ ਨਹੀਂ, ਕਿਉਂਕਿ ਸਿਰਫ਼ ਕੁੱਝ ਬਿਮਾਰੀਆਂ ਤੋਂ ਪੀੜਤ ਲੋਕ ਹੀ ਬਲੈਕ ਫੰਗਸ ਤੋਂ ਪ੍ਰਭਾਵਿਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਕੋਰੋਨਾ ਕਾਲ ਵਿੱਚ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਸੀ, ਜੋ ਅਜੇ ਤੱਕ ਮੁਕੰਮਲ ਨਹੀਂ ਹੋ ਸਕੀ

NO COMMENTS