*ਕੋਰੋਨਾ ਦੇ ਕਹਿਰ ‘ਚ ਪੰਜਾਬ ਲਈ ਨਵਾਂ ਸੰਕਟ, ਆਕਸੀਜਨ ਦੀ ਵੱਡੀ ਘਾਟ*

0
53

ਜਲੰਧਰ 20 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਕੋਰੋਨਾ ਨਾਲ ਸਾਲ ਭਰ ਤੋਂ ਚੱਲ ਰਹੀ ਜੰਗ ਦੇ ਵਿਚਕਾਰ ਹੁਣ ਆਕਸੀਜਨ ਦੀ ਘਾਟ ਨਾਲ ਵੀ ਜੂਝਣਾ ਪੈ ਰਿਹਾ ਹੈ। ਇਸ ਸਭ ਦੇ ਵਿਚਕਾਰ ਜਲੰਧਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਰਾਹੀਂ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਪੰਜਾਬ ਸਰਕਾਰ ਨੂੰ ਚਿੱਠੀ ਭੇਜੀ ਹੈ। ਇਸ ਵਿੱਚ ਉਨ੍ਹਾਂ ਨੇ ਜਲੰਧਰ ਜ਼ਿਲ੍ਹੇ ਲਈ ਰੋਜ਼ਾਨਾ 16 ਮੀਟ੍ਰਿਕ ਟਨ ਆਕਸੀਜਨ ਸਿਲੰਡਰ ਦੀ ਮੰਗ ਕੀਤੀ ਗਈ ਹੈ। ਆਕਸੀਜਨ ਦੀ ਘਾਟ ਹੁਣ ਕੋਰੋਨਾ ਦੇ ਮਰੀਜ਼ਾਂ ਲਈ ਵੱਡਾ ਖ਼ਤਰਾ ਹੋ ਸਕਦੀ ਹੈ ਕਿਉਂਕਿ ਜਲੰਧਰ ਜ਼ਿਲ੍ਹੇ ਵਿੱਚ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਵਿੱਚ ਰੋਜ਼ਾਨਾ 3000 ਤੋਂ 3500 ਸਿਲੰਡਰਾਂ ਦੀ ਖਪਤ ਹੋ ਰਹੀ ਹੈ। ਇਸ ਤੋਂ ਇਲਾਵਾ 400 ਤੋਂ 500 ਹੁਸ਼ਿਆਰਪੁਰ ਤੇ ਨਵਾਂ ਸ਼ਹਿਰ ਵੀ ਭੇਜੇ ਜਾ ਰਹੇ ਹਨ। ਇਸ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਲੰਧਰ ਵਿੱਚ ਰੋਜ਼ਾਨਾ 4000 ਸਿਲੰਡਰਾਂ ਦੀ ਜ਼ਰੂਰਤ ਹੈ। ਇਸ ਵੇਲੇ ਜ਼ਿਲ੍ਹਾ ਆਪਣੇ ਪੱਧਰ ‘ਤੇ ਦੋ ਪਲਾਂਟਾਂ ਵਿੱਚੋਂ ਸਿਰਫ 2400 ਸਿਲੰਡਰ ਤਿਆਰ ਕਰਨ ਦੇ ਯੋਗ ਹੈ।

ਬਾਕੀ ਤਰਲ ਆਕਸੀਜਨ ਅਜੇ ਵੀ ਪਾਣੀਪਤ, ਸੋਨੀਪਤ, ਰਾਜਪੁਰਾ ਤੇ ਬਠਿੰਡਾ ਤੋਂ ਸਪਲਾਈ ਕੀਤੀ ਜਾ ਰਹੀ ਹੈ। ਹਾਲਾਂਕਿ, ਹੁਣ ਇਨ੍ਹਾਂ ਥਾਂਵਾਂ ‘ਤੇ ਵੀ ਹਾਲਾਤ ਵਿਗੜ ਰਹੇ ਹਨ। ਇਸ ਲਈ ਇਹ ਸੰਭਵ ਹੈ ਕਿ ਆਕਸੀਜਨ ਦੀ ਸਪਲਾਈ ਉਥੋਂ ਪ੍ਰਭਾਵਿਤ ਹੋ ਜਾਵੇ, ਅਜਿਹੀ ਸਥਿਤੀ ਵਿੱਚ ਸਰਕਾਰ ਨੂੰ ਰੋਜ਼ਾਨਾ ਜ਼ਿਲ੍ਹੇ ਵਿੱਚ ਆਕਸੀਜਨ ਭੇਜਣਾ ਪਵੇਗੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸੈਕਟਰ ਨੂੰ ਵੀ ਇਸ ਬਾਰੇ ਜਾਣਕਾਰੀ ਦਿੱਤੀ ਹੈ।

NO COMMENTS