*ਕੋਰੋਨਾ ਦੇ ਕਹਿਰ ਦੇ ਬਾਵਜੂਦ ਗੁਰੂ ਘਰ ਪਹੁੰਚੀਆਂ ਵੱਡੀ ਗਿਣਤੀ ਸੰਗਤਾਂ*

0
22

ਤਲਵੰਡੀ ਸਾਬੋ 13 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) : ਕੋਰੋਨਾ ਦੇ ਕਹਿਰ ਦੇ ਬਾਵਜੂਦ ਅੱਜ ਖ਼ਾਲਸਾ ਪੰਥ ਦੇ ਸਥਾਪਨਾ ਦਿਵਸ ਤੇ ਵਿਸਾਖੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਜਾ ਕੇ ਮੱਥਾ ਟੇਕਿਆ। ਇਸੇ ਤਰ੍ਹਾਂ ਸਿੱਖ ਕੌਮ ਦੇ ਚੌਥੇ ਤਖ਼ਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਖਾਲਸਾ ਸਾਜਣਾ ਦਿਵਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ।

ਕੋਰੋਨਾ ਦੇ ਦਹਿਸ਼ਤ ਦੇ ਬਾਵਜੂਦ ਖ਼ਾਲਸਾ ਪੰਥ ਦੇ ਇਸ ਇਤਿਹਾਸਕ ਅਸਥਾਨ ਵਿਖੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਖਾਲਸਾਈ ਜਾਹੋ-ਜਲਾਲ ਦਾ ਪ੍ਰਗਟਾਵਾ ਕਰ ਰਿਹਾ ਸੀ। 11 ਅਪ੍ਰੈਲ਼ ਤੋਂ ਸੁਰੂ ਹੋਏ ਵਿਸਾਖੀ ਮੇਲੇ ਦੇ ਅੱਜ ਤੀਜੇ ਦਿਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਤਖਤ ਸਾਹਿਬ ਵਿਖੇ ਨਤਮਸਤਕ ਹੋਈਆਂ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਸਬੰਧੀ ਪ੍ਰਕਾਸ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੌਜੂਦ ਸਨ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸਾਹਿਬ ਤੋਂ ਸਿੱਖ ਕੌਮ ਦੇ ਨਾਂ ਸੰਦੇਸ਼ ਦਿੱਤਾ। ਸਿੰਘ ਸਾਹਿਬ ਨੇ ਇਤਿਹਾਸ ਤੋਂ ਜਾਣੂ ਕਰਵਾਉਦੇ ਹੋਏ ਸੰਗਤਾਂ ਨੂੰ ਖਾਲਸੇ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ।

LEAVE A REPLY

Please enter your comment!
Please enter your name here