
ਚੰਡੀਗੜ੍ਹ 20 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੋਵਿਡ-19 (Covid-19) ਦਾ ਸੰਕਰਮਣ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਦੇ ਸ਼ਿਕਾਰ ਹੁਣ ਸਕੂਲੀ ਬੱਚੇ ਤੇ ਅਧਿਆਪਕ (Students And Teachers) ਵੀ ਹੋਣੇ ਸ਼ੁਰੂ ਹੋ ਗਏ ਹਨ। ਹਰਿਆਣਾ ‘ਚ ਸਕੂਲ (Schools in haryana) 16 ਨਵੰਬਰ ਨੂੰ ਹੀ ਖੋਲ੍ਹੇ ਗਏ ਸੀ, ਜਿਸ ਮਗਰੋਂ ਕਈ ਅਧਿਆਪਕ ਤੇ ਵਿਦਿਆਰਥੀ ਕਈ ਸਕੂਲਾਂ ਵਿੱਚ ਸੰਕਰਮਿਤ ਪਾਏ ਗਏ। ਹੁਣ ਸੂਬਾ ਸਰਕਾਰ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਕੋਵਿਡ ਦੇ ਮੱਦੇਨਜ਼ਰ 30 ਨਵੰਬਰ ਤੱਕ ਸਕੂਲ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਸਰਕਾਰ ਵੱਲੋਂ ਜਾਰੀ ਹਿਦਾਇਤਾਂ ਤਹਿਤ ਸਕੂਲਾਂ ਵਿੱਚ ਲੌਕਡਾਊਨ ਰਹੇਗਾ। ਸਕੂਲ ਖੋਲ੍ਹਣ ਤੇ ਵਿਦਿਆਰਥੀਆਂ ਨੂੰ ਬੁਲਾਉਣ ਵਾਲੇ ਸਕੂਲਾਂ ‘ਤੇ ਕਾਰਵਾਈ ਕੀਤੀ ਜਾਵੇਗੀ। ਸਿੱਖਿਆ ਵਿਭਾਗ ਦੇ ਸਿੱਖਿਆ ਡਾਇਰੈਕਟੋਰੇਟ ਨੇ ਇਸ ਬਾਰੇ ਰਾਜ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਤੇ ਜ਼ਿਲ੍ਹਾ ਮੁਢਲੇ ਸਿੱਖਿਆ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ।
ਸਕੂਲਾਂ ਵਿੱਚ ਅਧਿਆਪਕਾਂ ਦੀ ਹਾਜ਼ਰੀ ਨਾ ਲਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਇਸ ਨਾਲ ਸਕੂਲਾਂ ਵਿਚ ਮੁਕੰਮਲ ਸੈਨੀਟਾਈਜ਼ਰ ਦਾ ਛਿੜਕਾਅ ਕੀਤਾ ਜਾਵੇਗਾ। ਕੋਵਿਡ ਸੰਕਰਮਣ ਸਬੰਧੀ ਸਕੂਲਾਂ ਵਿੱਚ ਲੋੜੀਂਦੀ ਦੇਖਭਾਲ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀ ਜਲਦੀ ਹੀ ਵਿਦਿਆਰਥੀ ਪੜ੍ਹਾਈ ਜਾਰੀ ਰੱਖ ਸਕਣ।
ਜ਼ਿਲ੍ਹਾ ਸਿੱਖਿਆ ਅਫਸਰ, ਸਿਰਸਾ ਸੰਤਕੁਮਾਰ ਬਿਸ਼ਨੋਈ ਦਾ ਕਹਿਣਾ ਹੈ ਕਿ ਸਿੱਖਿਆ ਵਿਭਾਗ ਨੇ ਸਰਕਾਰੀ ਅਤੇ ਨਿੱਜੀ ਸਕੂਲ 30 ਨਵੰਬਰ ਤੱਕ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ ਜਿਸ ਲਈ ਸਾਰੇ ਸਕੂਲਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਕੋਵਿਡ ਸੰਕਰਮਣ ਸਬੰਧੀ ਸਕੂਲਾਂ ਵਿੱਚ ਵਿਸ਼ੇਸ਼ ਸਾਵਧਾਨੀ ਵਰਤਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਹ ਅਧਿਆਪਕ ਜਿਨ੍ਹਾਂ ਨੇ ਅਜੇ ਤੱਕ ਕੋਵਿਡ ਟੈਸਟ ਨਹੀਂ ਕਰਵਾਇਆ ਹੈ। ਉਨ੍ਹਾਂ ਨੂੰ ਵੀ ਜਲਦੀ ਜਾਂਚ ਕਰਵਾਉਣ ਲਈ ਕਿਹਾ ਗਿਆ ਹੈ।
