
ਨਵੀਂ ਦਿੱਲੀ 5 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਰਾਜਧਾਨੀ ਦਿੱਲੀ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਕਾਰਨ ਸਾਰੇ ਸਕੂਲ 31 ਅਕਤੂਬਰ ਤੱਕ ਬੰਦ ਰਹਿਣਗੇ। ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਫਿਲਹਾਲ ਬੱਚਿਆਂ ਦੀ ਸਿਹਤ ਨੂੰ ਲੈ ਕੇ ਕੋਈ ਜੋਖਮ ਲੈਣਾ ਉਚਿਤ ਨਹੀਂ ਹੋਵੇਗਾ।
ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, “ਕੋਰੋਨਾ ਕਾਰਨ ਦਿੱਲੀ ਦੇ ਸਾਰੇ ਸਕੂਲ 31 ਅਕਤੂਬਰ ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਮਾਤਾ-ਪਿਤਾ ਹੋਣ ਦੇ ਨਾਤੇ ਉਹ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹਨ। ਇਸ ਸਥਿਤੀ ਵਿੱਚ ਬੱਚਿਆਂ ਦੀ ਸਿਹਤ ਨੂੰ ਲੈ ਕੇ ਕੋਈ ਖਤਰਾ ਲਿਆ ਜਾਣਾ ਉਚਿਤ ਨਹੀਂ ਹੋਵੇਗਾ।”
ਤੁਹਾਨੂੰ ਦੱਸ ਦੇਈਏ ਕਿ ਦਿੱਲੀ ਸਰਕਾਰ ਨੇ ਪਹਿਲਾਂ ਸਕੂਲ ਬੰਦ ਕਰਨ ਦੀ ਮਿਆਦ 5 ਅਕਤੂਬਰ ਤੱਕ ਵਧਾਈ ਸੀ, ਹਾਲਾਂਕਿ ਕੇਂਦਰ ਸਰਕਾਰ ਨੇ ਨੌਂਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਵੈਇੱਛਤ ਅਧਾਰ ‘ਤੇ 21 ਸਤੰਬਰ ਤੋਂ ਸਕੂਲਾਂ ਵਿੱਚ ਬੁਲਾਉਣ ਦੀ ਆਗਿਆ ਦਿੱਤੀ ਹੈ।
