ਕੋਰੋਨਾ ਦੇ ਪਸਾਰ ਨੂੰ ਰੋਕਣ ਲਈ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਮਾਨਸਾ ਵਿੱਚ ਵੈਕਸੀਨੇਸ਼ਨ ਜਾਰੀ

0
56

ਮਾਨਸਾ, 22 ,ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ): : ਮਿਸ਼ਨ ਫ਼ਤਿਹ ਤਹਿਤ ਕੋਰੋਨਾ ਮਹਾਮਾਰੀ ਦੇ ਪਸਾਰ ਨੂੰ ਫੈਲਣ ਤੋਂ ਰੋਕਣ ਲਈ ਅਤੇ ਕੋਰੋਨਾ ਤੋਂ ਪੀੜਤ ਵਿਅਕਤੀ ਦਾ ਸਮਾਂ ਰਹਿੰਦਿਆਂ ਹੀ ਪਤਾ ਲਗਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜੰਗੀ ਪੱਧਰ *ਤੇ ਸੈਂਪਲਿੰਗ ਕੀਤੀ ਜਾ ਰਹੀ ਹੈ, ਇਸ ਦੇ ਨਾਲ ਹੀ ਵੈਕਸੀਨੇਸ਼ਨ ਮੁਹਿੰਮ ਵੀ ਜਾਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਦੁਆਰਾ ਜਿ਼ਲ੍ਹੇ ਦੀਆਂ ਵੱਖ—ਵੱਖ ਥਾਵਾਂ *ਤੇ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 118639 ਵਿਅਕਤੀਆਂ ਦੇ ਕੋਰੋਨਾ ਸੈਂਪਲ ਇੱਕਤਰ ਕੀਤੇ ਜਾ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਅੰਦਰ ਹੁਣ ਤੱਕ ਕੁੱਲ 2710 ਕੋਰੋਨਾ ਪਾਜਿ਼ਟਿਵ ਕੇਸ ਪਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 2497 ਵਿਅਕਤੀ ਤੰਦਰੁਸਤ ਹੋ ਕੇ ਆਪਣੇ—ਆਪਣੇ ਘਰਾਂ ਨੂੰ ਵਾਪਸ ਪਰਤ ਚੁੱਕੇ ਹਨ। ਅੱਜ 970 ਲੋਕਾਂ ਦੀ ਸੈਂਪਲਿੰਗ ਕੀਤੀ ਗਈ ਅਤੇ 18 ਨਵੇਂ ਪਾਜਿ਼ਟੀਵ ਕੇਸ ਪਾਏ ਗਏ, ਇਕ ਨਾਗਰਿਕ ਦੀ ਕੀਮਤੀ ਜਾਨ ਵੀ ਚਲੀ ਗਈ। ਹੁਣ ਮਾਨਸਾ ਵਿਖੇ 157 ਐਕਟਿਵ ਕੇਸ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦੀ ਬਿਮਾਰੀ ਤੋਂ ਬਚਣ ਲਈ ਹਰੇਕ ਵਿਅਕਤੀ ਆਪਣੇ ਮੂੰਹ *ਤੇ ਮਾਸਕ ਪਹਿਣ ਕੇ ਰੱਖੇ, ਆਪਣੇ ਹੱਥਾਂ ਨੂੰ ਵਾਰ—ਵਾਰ ਧੋਵੇ ਅਤੇ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਦਰਮਿਆਨ ਨਿਰਧਾਰਿਤ ਦੂਰੀ ਬਣਾਈ ਰੱਖੇ।ਉਨ੍ਹਾਂ ਨਾਲ ਹੀ ਕਿਹਾ ਕਿ ਵੈਕਸੀਨੇਸ਼ਨ ਸੁਰੱਖਿਅਤ ਹੈ, ਹਰ ਇਕ ਨੂੰ ਵੈਕਸੀਨੇਸ਼ਨ ਲਗਵਾਉਣੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

NO COMMENTS