ਕੋਰੋਨਾ ਦੇ ਵੱਧਦੇ ਮਾਮਲਿਆਂ ਵਿਚਾਲੇ ਮਹਾਰਾਸ਼ਟਰ ‘ਚ ਰਾਤ 8 ਤੋਂ ਸਵੇਰੇ 7 ਵਜੇ ਤੱਕ ਧਾਰਾ 144

0
20

ਮੁੰਬਈ 27 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ)– ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ 27 ਮਾਰਚ ਤੋਂ ਸ਼ਾਮ 8 ਵਜੇ ਤੋਂ ਸਵੇਰੇ 7 ਵਜੇ ਤੱਕ ਧਾਰਾ 144 ਲਾਗੂ ਰਹੇਗੀ। ਹੁਣ ਮਾਸਕ ਨਹੀਂ ਪਹਿਨਣ ਵਾਲਿਆਂ ਖ਼ਿਲਾਫ਼ ਜੁਰਮਾਨਾ 200 ਰੁਪਏ ਤੋਂ ਵਧਾ ਕੇ 500 ਰੁਪਏ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਸੜਕ ‘ਤੇ ਥੁੱਕਣ ਲਈ 1000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।


ਮਾਲ, ਸਿਨੇਮਾ ਹਾਲ ਅਤੇ ਰੈਸਟੋਰੈਂਟ ਸਵੇਰੇ ਅੱਠ ਵਜੇ ਤੋਂ ਸਵੇਰੇ ਸੱਤ ਵਜੇ ਤੱਕ ਬੰਦ ਰਹਿਣਗੇ। ਪਰ ਰਾਤ ਨੂੰ ਖਾਣੇ ਦੀ ਹੋਮ ਡਿਲਵਰੀ ਨੂੰ ਛੂਟ ਹੈ। ਇਸ ਤੋਂ ਇਲਾਵਾ, ਸਮਾਜਿਕ, ਸਭਿਆਚਾਰਕ, ਧਾਰਮਿਕ ਪ੍ਰੋਗਰਾਮਾਂ ‘ਤੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮਾਂ ਤੇ ਪਾਬੰਦੀ ਲਗਾਈ ਗਈ ਹੈ। 20 ਤੋਂ ਵੱਧ ਲੋਕਾਂ ਨੂੰ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਹੋਵੇਗੀ। ਸਮੁੰਦਰੀ ਤੱਟਾਂ ਤੱਕ ਪਹੁੰਚ ਤੇ ਪਾਬੰਦੀ ਹੋਵੇਗੀ।

ਦੇਸ਼ ਭਰ ‘ਚ ਕੋਰੋਨਾ ਦਾ ਕਹਿਰ ਅਜੇ ਵੀ ਜਾਰੀ ਹੈ। ਕਈ ਸੂਬਿਆਂ ‘ਚ ਸਖਤੀ ਮੁੜ ਤੋਂ ਲਾਗੂ ਕਰਨੀ ਪੈ ਰਹੀ ਹੈ। ਜਿਸ ਦੇ ਮੱਦੇਨਜ਼ਰ ਕਰਫਿਊ ਫਿਰ ਤੋਂ ਲਾਉਣ ਦੀਆਂ ਤਿਆਰੀਆਂ ਹਨ। ਮਹਾਰਾਸ਼ਟਰ ‘ਚ ਸਥਿਤੀ ਕਾਬੂ ਤੋਂ ਬਾਹਰ ਹੋ ਰਹੀ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਨੇ ਸੂਬੇ ‘ਚ 28 ਮਾਰਚ ਤੋਂ ਨਾਈਟ ਕਰਫਿਊ ਲਾਉਣ ਦਾ ਫੈਸਲਾ ਕੀਤਾ ਹੈ। ਕੋਵਿਡ-19 ਨਾਲ ਸਬੰਧਤ ਨਵੇਂ ਨਿਯਮ ਵੀ ਲਾਗੂ ਕੀਤੇ ਗਏ ਹਨ।

NO COMMENTS