ਕੋਰੋਨਾ ਦੌਰਾਨ ਵੀ ਰੱਖੜੀ ‘ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਛੋਟ

0
263

ਚੰਡੀਗੜ੍ਹ •, 26 ਜੁਲਾਈ (ਸਾਰਾ ਯਹਾ/ਬਿਓਰੋ ਰਿਪੋਰਟ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਰੱਖੜੀ ਦੇ ਤਿਉਹਾਰ ਦੇ ਮੱਦੇਨਜ਼ਰ ਐਤਵਾਰ ਨੂੰ ਪੰਜਾਬ ਵਿੱਚ ਮਠਿਆਈ ਦੀਆਂ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਹੋਵੇਗੀ।

ਹਾਲਾਂਕਿ ਐਤਵਾਰ ਲੌਕਡਾਊਨ ਕਰ ਕੇ ਸੂਬੇ ਵਿੱਚ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਨਹੀਂ ਪਰ ਸੂਬਾ ਸਰਕਾਰ ਨੂੰ ਕਈ ਅਪੀਲਾਂ ਪ੍ਰਾਪਤ ਹੋਈਆਂ ਸਨ ਜਿਸ ਮਗਰੋਂ ਰੱਖੜੀ ਦੇ ਤਿਉਹਾਰ ’ਤੇ ਹਲਵਾਈਆਂ ਦੀਆਂ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਨਾਲ-ਨਾਲ ਦੁਕਾਨਦਾਰਾਂ ਨੂੰ ਬਾਕੀ ਦਿਨਾਂ ਵਾਂਗ 2 ਤੇ 3 ਅਗਸਤ ਨੂੰ ਸਮਾਜਿਕ ਦੂਰੀ ਤੇ ਹੋਰ ਨੇਮਾਂ ਦੀ ਪਾਲਣਾ ਕਰਨੀ ਹੋਵੇਗੀ। ਰੱਖੜੀ ਦੇ ਤਿਉਹਾਰ ਵਾਲੇ ਦਿਨ ਅੰਤਰ-ਰਾਜੀ ਬੱਸਾਂ ਚਲਾਉਣ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ’ਚ ਬੱਸਾਂ ਚਲਾਉਣ ’ਤੇ ਕੋਈ ਬੰਦਿਸ਼ ਨਹੀਂ ਹੈ ਪਰ ਬਾਕੀ ਸੂਬਿਆਂ ਵਿੱਚ ਅਜਿਹੀਆਂ ਰੋਕਾਂ ਹੋ ਸਕਦੀਆਂ ਹਨ।

NO COMMENTS