
ਲੁਧਿਆਣਾ 11 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ): ਪਾਇਲ ਦੇ ਰਹਿਣ ਵਾਲੇ ਏਐਸਆਈ ਜਸਪਾਲ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਜਸਪਾਲ ਸਿੰਘ 26 ਜੁਲਾਈ ਨੂੰ ਕੋਰੋਨਾ ਪੌਜ਼ੇਟਿਵ ਆਇਆ ਸੀ ਤੇ ਪੀਜੀਆਈ ਵਿੱਚ ਉਸ ਦਾ ਇਲਾਜ ਚੱਲ ਰਿਹਾ ਸੀ ਜਿੱਥੇ ਉਸ ਦੀ ਮੌਤ ਹੋ ਗਈ।
ਖੰਨਾ ਦੀ ਤਹਿਸੀਲ ਪਾਇਲ ਦਾ ਰਹਿਣ ਵਾਲਾ ਜਸਪਾਲ ਸਿੰਘ ਲੁਧਿਆਣਾ ਪੁਲਿਸ ਵਿੱਚ ਤਾਇਨਾਤ ਸੀ। ਪੰਜਾਬ ਪੁਲਿਸ ਨੇ ਕੋਰੋਨਾ ਵਾਰੀਅਰ ਨੂੰ ਸ਼ਰਧਾਂਜਲੀ ਦਿੱਤੀ। ਹੁਣ ਤੱਕ 221 ਪੁਲਿਸ ਮੁਲਾਜ਼ਮ ਕਰੋਨਾ ਪੀੜਤ ਹੋ ਚੁੱਕੇ ਹਨ, ਜਿਨ੍ਹਾਂ ’ਚੋਂ 163 ਕੇਸ ਐਕਟਿਵ ਹਨ।
ਪੁਲਿਸ ਮੁਲਾਜ਼ਮਾਂ ਵਿੱਚ ਵਧ ਰਹੇ ਕਰੋਨਾ ਕੇਸਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਕਮਿਸ਼ਨਰ ਦਫ਼ਤਰ ’ਚ ਤਿੰਨ ਦਿਨਾਂ ਲਈ ਲੋਕਾਂ ਨਾਲ ਰਾਬਤਾ ਬੰਦ ਕਰ ਦਿੱਤਾ ਗਿਆ ਹੈ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਸ਼ਿਕਾਇਤਾਂ ਆਨਲਾਈਨ ਕਰਨ।
