-ਕੋਰੋਨਾ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਕੀਤਾ ਜਾ ਸਕਦਾ ਹੈ ਸੰਪਰਕ : ਡਿਪਟੀ ਕਮਿਸ਼ਨਰ ਮਾਨਸਾ

0
70

ਮਾਨਸਾ, 23 ਮਾਰਚ (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ ਕੋਵਿਡ-19 ਦੇ ਫੈਲਣ ਤੋਂ ਬਚਾਓ ਦੇ ਮੱਦੇਨਜ਼ਰ ਅਤੇ ਇਸ ਸਬੰਧੀ ਕਿਸੇ ਵੀ ਕਿਸਮ ਦੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸਾਸ਼ਨ ਮਾਨਸਾ ਵੱਲੋਂ ਪ੍ਰਬੰਧਕੀ ਕੋਵਿਡ-19 ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ। ਉਨ੍ਹਾਂ ਦੱਸਿਆ ਕਿ ਇਸ ਨੰਬਰ ਦੇ ਕੋਰੋਨਾ ਵਾਇਰਸ ਨਾਲ ਸਬੰਧਤ ਕੋਈ ਵੀ ਜਾਣਕਾਰੀ ਦਿੱਤੀ ਜਾ ਸਕਦੀ ਹੈ।
    ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰੇਗਾ ਅਤੇ ਇਸ ਕੰਟਰੋਲ ਰੂਮ ਵਿੱਚ ਕਰਮਚਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨੰਬਰ ‘ਤੇ ਜੋ ਸੂਚਨਾ ਪ੍ਰਾਪਤ ਹੋਵੇਗੀ ਉਹ ਸੂਚਨਾ ਕੰਟਰੋਲ ਰੂਮ ਵਿੱਚ ਤਾਇਨਾਤ ਕਰਮਚਾਰੀ ਤੁੰਰਤ ਸਬੰਧਤ ਵਿਭਾਗ ਨੂੰ ਪੰਹੁਚਾਵੇਗਾ।
    ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਕੋਰੋਨਾ ਵਾਇਰਸ ਦੀ ਜਾਣਕਾਰੀ ਸਬੰਧੀ ਜ਼ਿਲ੍ਹਾ ਮਾਨਸਾ ਵਿੱਚ ਹੋਰ ਵੀ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜਾਣਕਾਰੀ ਦੇਣ ਲਈ ਡਾਕਟਰ ਅਰਸ਼ਦੀਪ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ 98760-13910 ਤੇ ਦਫ਼ਤਰ ਸਿਵਲ ਸਰਜਨ ਮਾਨਸਾ 01652-227056, ਜ਼ਿਲ੍ਹਾ ਐਪੀਡੀਮਾਲੋਜਿਸਟ ਸ਼੍ਰੀ ਸੰਤੋਸ਼ ਭਾਰਤੀ 98888-61178, ਨਾਇਬ ਤਹਿਸੀਲਦਾਰ ਮਾਨਸਾ ਸ਼੍ਰੀ ਬਲਵਿੰਦਰ ਸਿੰਘ, 94783-45593 ਤੇ ਤਹਿਸੀਲ ਦਫ਼ਤਰ 01652-232013, ਸ਼੍ਰੀ ਜਗਰੂਪ ਸਿੰਘ 99143-77265, ਸ਼੍ਰੀ ਬਲਦੇਵ ਕ੍ਰਿਸ਼ਨ 98156-21898 ‘ਤੇ ਸੰਪਰਕ ਕਰਕੇ ਜਾਣਕਾਰੀ ਦਿੱਤੀ ਜਾਂ ਪ੍ਰਾਪਤ ਕੀਤੀ ਜਾ ਸਕਦੀ ਹੈ।
    ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਨਾਇਬ ਤਹਿਸੀਲਦਾਰ ਬੁਢਲਾਡਾ ਸ਼੍ਰੀ ਗੁਰਜੀਤ ਸਿੰਘ 98727-66967, ਸ਼੍ਰੀ ਭਗਵੰਤ ਕੌਰ 94652-63199, ਨਾਇਬ ਤਹਿਸੀਲਦਾਰ ਝੁਨੀਰ ਸ਼੍ਰੀ ਓਮ ਪ੍ਰਕਾਸ਼ ਜਿੰਦਲ 98724-65465, ਸ਼੍ਰੀ ਰਾਕੇਸ਼ ਕੁਮਾਰ 98721-10989 ਅਤੇ ਸ਼੍ਰੀ ਸੁਖਦੀਪ ਸਿੰਘ 94176-49946 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here