ਕੋਰੋਨਾ ਨੂੰ ਹਰਾਉਣਾ ਸਾਡਾ ਸਭ ਦਾ ਮਨੋਰਥ: ਡਾ ਸ਼ਰਮਾ

0
18

ਸਰਦੂਲਗੜ੍ਹ, 10 ਅਪ੍ਰੈਲ(ਸਾਰਾ ਯਹਾ, ਬਲਜੀਤ ਸ਼ਰਮਾ): ਮੌਜੂਦਾ ਹਲਾਤਾਂ ‘ਚ ਫਰਜ਼ ਨੂੰ ਪਹਿਲ ਦਿੰਦੇ ਹੋਏ ਸਿਹਤ ਕਰਮਚਾਰੀ ਕੋਰੋਨਾ ਵਾਇਰਸ ਤੋਂ ਬਚਾਅ ਲਈ ਚਲਾਈ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ। ਜਾਣਕਾਰੀ ਦਿੰਦਿਆਂ ਡਾ ਕੰਵਲਜੀਤ ਸ਼ਰਮਾ ਨੇ ਦੱਸਿਆ ਕਿ ਸਿਹਤ ਸੁਪਰਵਾਈਜ਼ਰ, ਮਲਟੀਪਰਪਜ਼ ਹੈਲਥ ਵਰਕਰ, ਆਸ਼ਾ ਵਰਕਰਜ਼ ਅਤੇ ਏ.ਐਨ.ਐਮਜ਼. ਦੀਆਂ ਟੀਮਾਂ ਬਲਾਕ ਸਰਦੂਲਗੜ੍ਹ ਦੇ 89 ਪਿੰਡਾਂ ‘ਚ ਲੋਕਾਂ ਨੂੰ ਆਉਣ ਵਾਲੇ ਕੁਝ ਦਿਨਾਂ ਤੱਕ ਘਰਾਂ ਤੋਂ ਬਾਹਰ ਨਾ ਨਿਕਲਣ, ਇੱਕ ਦੂਜੇ ਤੋਂ ਇੱਕ ਮੀਟਰ ਦਾ ਫਾਸਲਾ ਰੱਖਣ, ਆਪਣੇ ਹੱਥਾਂ ਨੂੰ ਵਾਰ-ਵਾਰ ਧੋਣ, ਮੂੰਹ ਢੱਕ ਕੇ ਰੱਖਣਾ ਆਦਿ ਸਾਵਧਾਨੀਆਂ ਲਈ ਪ੍ਰੇਰਿਤ ਕਰ ਰਹੀਆਂ ਹਨ। ਬਲਾਕ ਐਜੂਕੇਟਰ ਤਰਲੋਕ ਸਿੰਘ ਨੇ ਜਾਣਕਾਰੀ ਦਿੱਤੀ ਕਿ ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਬਣਾਇਆ ਗਿਆ ਹੈ, ਜਿੱਥੇ ਲੋੜ ਪੈਣ ਤੇ ਕੋਰੋਨਾ ਪੀੜਤਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਬਾਹਰਲੇ ਰਾਜਾਂ ਤੋਂ ਆਏ ਹੋਏ ਵਿਅਕਤੀਆਂ ਨੂੰ ਸਿਹਤ ਵਿਭਾਗ ਨਾਲ ਤੁਰੰਤ ਸੰਪਰਕ ਕਰਨ ਅਤੇ ਜਾਂਚ ਲਈ ਅੱਗੇ ਆਉਣ। ਇਸ ਮੌਕੇ ਸਿਹਤ ਇੰਸਪੈਕਟਰ ਹੰਸ ਰਾਜ, ਨਿਰਮਲ ਸਿੰਘ, ਹੇਮ ਰਾਜ ਸ਼ਰਮਾ, ਰਵਿੰਦਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here