*ਕੋਰੋਨਾ ਪੀੜਤ ਮਰੀਜਾਂ ਲਈ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਸੁਖਬੀਰ ਸਿੰਘ ਬਾਦਲ 22 ਮਈ ਨੂੰ ਕਰਨਗੇ ਸਮਰਪਿਤ: ਡਾ: ਨਿਸ਼ਾਨ*

0
171

ਬੁਢਲਾਡਾ 20 ਮਈ (ਸਾਰਾ ਯਹਾਂ/ਅਮਨ ਮਹਿਤਾ)– ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੌਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਇਸ ਹਲਕੇ ਵਿੱਚ ਪਹਿਲ ਕਦਮੀ ਕਰਦਿਆਂ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ 25 ਬੈੱਡਾਂ ਵਾਲਾ ਆਕਸੀਜਨ ਸੈਂਟਰ ਖੋਲਿ੍ਹਆ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੌਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਦੱਸਿਆ ਕਿ ਇਹ ਸੈਂਟਰ ਕੋਰੋਨਾ ਪੀੜਤ ਮਰੀਜਾਂ ਦੀ ਸੇਵਾ ਨੂੰ ਬਿਲਕੁੱਲ ਫਰੀ ਸਮਰਪਿਤ ਹੋਵੇਗਾ। ਮਰੀਜਾਂ ਨੂੰ ਜਿੱਥੇ ਆਕਸੀਜਨ ਅਤੇ ਮੈਡੀਕਲ ਸਹੂਲਤਾਂ ਦਿੱਤੀਆਂ ਜਾਣਗੀਆਂ। ਉੱਥੇ ਮਰੀਜਾਂ ਦੇ ਲਈ ਗੁਰੂ ਕਾ ਲੰਗਰ ਦੇ ਪ੍ਰਬੰਧ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਨੂੰ ਲੋਕ ਸੇਵਾ ਲਈ ਸਮਰਪਿਤ ਕਰਨ ਲਈ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮੈਂਬਰ ਰਾਜ ਸਭਾ ਸ: ਬਲਵਿੰਦਰ ਸਿੰਘ ਭੂੰਦੜ 22 ਮਈ ਨੂੰ ਪਹੁੰਚ ਰਹੇ ਹਨ। ਇਸ ਮੌਕੇ ਗੁਰੂ ਨਾਨਕ ਕਾਲਜ ਦੇ ਪ੍ਰਿੰ: ਕੁਲਦੀਪ ਸਿੰਘ ਬੱਲ, ਜਿਲ੍ਹਾ ਪ੍ਰਧਾਨ ਦਿਹਾਤੀ ਗੁਰਮੇਲ ਸਿੰਘ ਫਫੜੇ ਭਾਈਕੇ, ਯੂਥ ਅਕਾਲੀ ਦੇ ਜਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਟੋਡਰਪੁਰ, ਠੇਕੇਦਾਰ ਗੁਰਪਾਲ ਸਿੰਘ, ਪ੍ਰਧਾਨ ਕਰਮਜੀਤ ਸਿੰਘ ਮਾਘੀ, ਜਥੇਦਾਰ ਤਾਰਾ ਸਿੰਘ, ਬੀਬੀ ਬਲਵੀਰ ਕੌਰ, ਹਰਮੇਲ ਸਿੰਘ ਕਲੀਪੁਰ, ਜਥੇਦਾਰ ਅਮਰਜੀਤ ਸਿੰਘ ਕੁਲਾਣਾ, ਬਲਵਿੰਦਰ ਸਿੰਘ ਪਟਵਾਰੀ, ਦਰਸ਼ਨ ਸਿੰਘ ਰੱਲੀ ਤੋਂ ਇਲਾਵਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ, ਅਕਾਲੀ ਜਥੇਬੰਦੀ ਤੋਂ ਇਲਾਵਾ ਕਾਲਜ ਦੇ ਸਟਾਫ ਮੈਂਬਰ ਮੌਜੂਦ ਸਨ।

LEAVE A REPLY

Please enter your comment!
Please enter your name here