ਕੋਰੋਨਾ ਪੌਜ਼ੇਟਿਵ ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਦੀ ਸਿਹਤ ਵਿਗੜੀ, ਹਸਪਤਾਲ ਕਰਵਾਇਆ ਭਰਤੀ

0
65

ਚੰਡੀਗੜ੍ਹ, 11 ਅਗਸਤ (ਸਾਰਾ ਯਹਾ/ਬਿਓਰੋ ਰਿਪੋਰਟ) : 20 ਅਗਸਤ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਬੈਂਗਲੁਰੂ ਪਹੁੰਚੇ ਮਨਦੀਪ ਤੇ ਪੰਜ ਹੋਰ ਭਾਰਤੀ ਖਿਡਾਰੀ ਪਿਛਲੇ ਹਫਤੇ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ। ਕੋਰੋਨਾ ਪੌਜ਼ੇਟਿਵ ਪਾਏ ਗਏ ਭਾਰਤੀ ਹਾਕੀ ਟੀਮ ਦੇ ਫਾਰਵਰਡ ਮਨਦੀਪ ਸਿੰਘ ਨੂੰ ਖੂਨ ਵਿੱਚ ਆਕਸੀਜਨ ਦਾ ਪੱਧਰ ਡਿੱਗਣ ਨਾਲ ਬੰਗਲੁਰੂ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।

ਸਾਈ ਨੇ ਇੱਕ ਬਿਆਨ ਵਿੱਚ ਕਿਹਾ, “10 ਅਗਸਤ (ਸੋਮਵਾਰ) ਦੀ ਰਾਤ ਨੂੰ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮਨਦੀਪ ਸਿੰਘ ਦੇ ਖੂਨ ਵਿੱਚ ਆਕਸੀਜਨ ਦਾ ਪੱਧਰ ਆਮ ਨਾਲੋਂ ਘੱਟ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕੋਵਿਡ ਦੇ ਦਰਮਿਆਨੇ ਤੋਂ ਔਸਤ ਪੱਧਰ ‘ਤੇ ਸੀ।”

ਬਿਆਨ ਅਨੁਸਾਰ “ਕੈਂਪਸ ਵਿੱਚ ਮੌਜੂਦ ਐਸਏ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਐਸਐਸ ਸਪਰਸ਼ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਸਾਵਧਾਨੀ ਵਾਲੇ ਕਦਮ ਵਜੋਂ ਦਾਖਲ ਕਰਵਾਇਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।” ਸਾਈ ਅਨੁਸਾਰ ਖਿਡਾਰੀ ਇਕ ਮਹੀਨੇ ਦੀ ਬ੍ਰੇਕ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬੈਂਗਲੁਰੂ ਪਹੁੰਚਣ ਦੌਰਾਨ ਇਸ ਲਾਗ ਦਾ ਸ਼ਿਕਾਰ ਹੋ ਗਏ। ਸਾਈ ਨੇ ਕਿਹਾ ਕਿ ਖਿਡਾਰੀਆਂ ਦੀ ਦਿਨ ਵਿੱਚ ਚਾਰ ਵਾਰ ਜਾਂਚ ਕੀਤੀ ਜਾ ਰਹੀ ਹੈ। 

LEAVE A REPLY

Please enter your comment!
Please enter your name here