*ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਜ਼ਿਲਾ ਵਾਸੀਆਂ ਦੇ 1013338 ਡੋਜ਼ ਲਗਾਈਆਂ- ਡਿਪਟੀ ਕਮਿਸ਼ਨਰ*

0
10

ਮਾਨਸਾ, 26 ਫਰਵਰੀ (ਸਾਰਾ ਯਹਾਂ/ ਮੁੱਖ ਸੰਪਾਦਕ ) :  ਕਾਰਜਕਾਰੀ ਸਿਵਲ ਸਰਜਨ ਡਾ. ਵਿਜੇ ਕੁਮਾਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਵਾਸੀਆਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਅ ਲਈ 25 ਫਰਵਰੀ 2022 ਤੱਕ 10 ਲੱਖ 13 ਹਜ਼ਾਰ 338 ਵੈਕਸੀਨ ਦੀਆਂ ਡੋਜ਼ ਲਗਾਈਆ ਗਈਆ ਹਨ। ਉਨਾਂ ਦੱਸਿਆ ਕਿ ਇਸ ਵਾਇਰਸ ਤੋਂ ਲੋਕਾਂ ਦੇ ਬਚਾਅ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜ਼ਿਲੇ ਅੰਦਰ ਲਗਾਤਾਰ ਸੈਂਪਲਿੰਗ ਅਤੇ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ। ਵੈਕਸੀਨੇਸ਼ਨ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਟੀਕਾਕਰਨ ਅਫ਼ਸਰ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ 6 ਲੱਖ 03 ਹਜ਼ਾਰ 078 ਵਿਅਕਤੀਆਂ ਦੇ ਪਹਿਲੀ, 4 ਲੱਖ 02 ਹਜ਼ਾਰ 408 ਵਿਅਕਤੀਆਂ ਦੇ ਦੂਜੀ ਅਤੇ 7 ਹਜ਼ਾਰ 852 ਵਿਅਕਤੀਆਂ ਦੇ ਬੂਸ਼ਟਰ ਡੋਜ਼ ਲਗਾਈ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ 02 ਹੋਰ ਮਰੀਜ਼ ਕਰੋਨਾ ਨੂੰ ਹਰਾ ਕੇ ਸਿਹਤਯਾਬ ਹੋਏ ਹਨ। ਉਨਾਂ ਦੱਸਿਆ ਕਿ ਜ਼ਿਲਾ ਮਾਨਸਾ ਵਿਖੇ 3,72,722 ਵਿਅਕਤੀਆਂ ਦੀ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਅੰਦਰ 17 ਹਜ਼ਾਰ 224 ਕੇਸ ਪਾਜੀਟਿਵ ਪਾਏ ਗਏ ਹਨ, ਜਿਨਾਂ ਵਿੱਚੋਂ 16 ਹਜ਼ਾਰ 829 ਵਿਅਕਤੀ ਪੂਰੀ ਤਰਾਂ ਤੰਦਰੁਸਤ ਹੋ ਚੁੱਕੇ ਹਨ। 

NO COMMENTS