*ਕੋਰੋਨਾ ਮਹਾਂਮਾਰੀ ਦੀ ਆੜ ਚ ਮੋਦੀ ਸਰਕਾਰ ਨੇ ਮਹਿੰਗਾਈ ਦੇ ਚਕੇ ਫਟੇ..! ਮਹੀਨੇ ‘ਚ 16ਵੀਂ ਵਾਰ ਵਧਾਏ ਪੈਟਰੋਲ-ਡੀਜ਼ਲ ਦੇ ਭਾਅ..!*

0
61

ਨਵੀਂ ਦਿੱਲੀ 31, ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਮਹਾਂਮਾਰੀ ਦੀ ਆੜ ਚ ਮੋਦੀ ਸਰਕਾਰ ਨਜਾਇਜ਼ ਫਾਇਦਾ ਚੁੱਕ ਰਹੀ ਹੈ ਮਹੀਨੇ ‘ਚ 16ਵੀਂ ਵਾਰ ਵਧਾਏ ਪੈਟਰੋਲ-ਡੀਜ਼ਲ ਦੇ ਭਾਅਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਇਸ ਮਹੀਨੇ 16ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਪੈਟਰੋਲ 29 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 26 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਹੁਣ ਦਿੱਲੀ ਪੈਟਰੋਲ 94.23 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਵੀ 85.15 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

ਮੁੰਬਈ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 100.47 ਰੁਪਏ ਪ੍ਰਤੀ ਲਿਟਰ ਅਤੇ 92.45 ਰੁਪਏ ਪ੍ਰਤੀ ਲਿਟਰ ਹੈ। ਉੱਧਰ ਭੋਪਾਲ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 102.34 ਰੁਪਏ ਪ੍ਰਤੀ ਲਿਟਰ ਅਤੇ 93.37 ਰੁਪਏ  ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ’ਚ ਪੈਟਰੋਲ ਦੀ ਕੀਮਤ 94.25 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 87.74 ਰੁਪਏ ਪ੍ਰਤੀ ਲਿਟਰ ਹੈ।

ਵਿਸ਼ਵ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਦੁਬਾਰਾ ਵਧ ਕੇ 70 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਦੱਸ ਦੇਈਏ ਕਿ ਵੈਟ ਜਿਹੇ ਸਥਾਨਕ ਟੈਕਸਾਂ ਤੇ ਮਾਲ ਦੀ ਢੋਆ-ਢੁਆਈ ਦੇ ਚਾਰਜਿਸ ਕਾਰਨ ਤੇਲ ਦੀਆਂ ਕੀਮਤਾਂ ਵੱਖੋ-ਵੱਖਰੀਆਂ ਹੁੰਦੀਆਂ ਹਨ। ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ, ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ। ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀਸਦੀ ਪੈਟਰੋਲ ਲਈ ਤੇ 47.3 ਫ਼ੀਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ

NO COMMENTS