ਮਾਨਸਾ, 18 ਮਈ (ਸਾਰਾ ਯਹਾਂ/ਗੋਪਾਲ ਅਕਲੀਆ)-ਦੇਸ਼-ਵਿਦੇਸ਼ ਵਿੱਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਦੇਖਭਲ ਕਰਨ ਵਿੱਚ ਪੰਚਾਇਤਾ ਅਹਿਮ ਭੂਮਿਕਾ ਨਿਭਾ ਰਹੀਆ ਹਨ। ਇਸ ਗੱਲ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਸਰਪੰਚ ਜਗਦੀਪ ਸਿੰਘ ਢਿੱਲੋਂ ਦੇ ਹੋਰਨਾਂ ਆਗੂਆਂ ਨਾਲ ਗੱਲਬਾਤ ਕਰਦਿਆ ਕਹੀ। ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਕਿਹਾ ਕਿ ਸਰਕਾਰ ਦੇ ਹੁਕਮਾ ਅਨੁਸਾਰ ਪੁਲਿਸ ਪ੍ਰਸਾਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਪੰਚਾਇਤਾ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਅਨੇਕਾਂ ਉਪਰਾਲੇ ਕੀਤਾ ਜ਼ਾ ਰਹੇ ਹਨ, ਤਾ ਜੋ ਲੋਕਾਂ ਨੂੰ ਇਸ ਮਹਾਂਮਾਰੀ ਤੋ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਬਲਾਕ ਪੰਚਾਇਤ ਯੂਨੀਅਨ ਤੇ ਪ੍ਰਧਾਨ ਜਗਦੀਪ ਸਿੰਘ ਢਿੱਲੋਂ ਤੇ ਸਮਹ ਪੰਚਾਇਤਾ ਵੱਲੋਂ ਲੋਕਾਂ ਨੂੰ ਮਹਾਂਮਾਰੀ ਦੇ ਬਚਾਅ ਲਈ ਪਿੰਡਾਂ ਵਿੱਚ ਕੋਰੋਨਾ ਟੈਸਟ ਤੇ ਕੋਰੋਨਾ ਵੈਕਸੀਨ ਦੇ ਕੈਂਪ ਲਗਾ ਲੋਕਾਂ ਦੀ ਭਲਾਈ ਦਾ ਕੰਮ ਕੀਤਾ ਹੈ, ਜੋ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮਹਾਂਮਾਰੀ ਵਿੱਚ ਕੰਮ ਰਹੇ ਲੋਕਾਂ ਨੂੰ ਵਿਸੇ਼ਸ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਹੋਰ ਲੋਕਾਂ ਦਾ ਇਸ ਤਰ੍ਹਾਂ ਦੇ ਲੋਕ ਭਲਾਈ ਕੰਮ ਕਰਨ ਵਿੱਚ ਉਤਸ਼ਾਹ ਵਧੇ। ਇਸ ਸਮੇਂ ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਲੋੜਵੰਦਾਂ ਲਈ ਸਰਪੰਚ ਜਗਦੀਪ ਸਿੰਘ ਢਿੱਲੋਂ, ਰਜਨੀਸ਼ ਸ਼ਰਮਾ ਭੀਖੀ ਇੰਚਾਰਜ ਮਾਲਵਾ ਜੋਨ ਐਂਟੀਨਾਰਕੋਟਿਕ ਸੈੱਲ ਕਾਂਗਰਸ ਪੰਜਾਬ ਤੇ ਦੀਦਾਰ ਸਿੰਘ ਖਾਰਾ ਸਾਬਕਾ ਬਲਾਕ ਪ੍ਰਧਾਨ ਕਾਂਗਰਸ ਕਮੇਟੀ ਮਾਨਸਾ ਵੱਲੋਂ ਸੈਂਕੜੇ ਮਾਸਕ ਤੇ ਸੈਨੇਟਾਈਜ਼ਰਾਂ ਦਾ ਸਹਿਯੋਗ ਕਰਨ ਤੇ ਧੰਨਵਾਦ ਕੀਤਾ। ਸਰਪੰਚ ਜਗਦੀਪ ਸਿੰਘ ਢਿੱਲੋਂ ਤੇ ਰਜਨੀਸ਼ ਸ਼ਰਮਾ ਭੀਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਦੇ ਬਚਾਅ ਲਈ ਲੋਕ ਪ੍ਰਸਾਸ਼ਨ ਵਲੋਂ ਜਾਰੀ ਕੀਤੀ ਹਦਾਇਤਾ ਦੀ ਪਾਲਣਾ ਜਰੂਰ ਕਰਨ।