ਮਾਨਸਾ, 25 ਮਈ (ਸਾਰਾ ਯਹਾਂ/ਗੋਪਾਲ ਅਕਲੀਆ): : ਦੇਸ਼ ਵਿੱਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸਮਾਜ ਸੇਵੀ ਲੋਕਾਂ ਦੀ ਮਦਦ ਕਰਕੇ ਅਹਿਮ ਭੂਮਿਕਾ ਨਿਭਾ ਰਹੇ ਹਨ। ਇਹ ਗੱਲ ਐਸ.ਪੀ.ਐਚ ਮਾਨਸਾ ਸਤਨਾਮ ਸਿੰਘ ਨੇ ਸਮਾਜ ਸੇਵੀ ਐਂਟੀ ਨਾਰਕੋਟਿਕ ਸੈੱਲ ਦੇ ਮਾਲਵਾ ਜ਼ੋਨ ਇੰਚਾਰਜ ਰਜਨੀਸ਼ ਸ਼ਰਮਾ ਵੱਲੋਂ ਉਨ੍ਹਾਂ ਤੇ ਡੀ.ਐਸ.ਪੀ. ਬੁਢਲਾਡਾ ਪ੍ਰਭਦੀਪ ਕੌਰ ਨੂੰ ਕੋਰੋਨਾ ਪਾਜ਼ੀਟਿਵ ਮਰੀਜ਼ਾ ਲਈ ਮੈਡੀਕਲ ਕਿੱਟਾ, ਸੈਨੇਟਾਈਜ਼ਰ, ਮਾਸਕ ਤੇ ਆਕਸੀਜ਼ਨ ਜਾਂਚ ਮੀਟਰ ਲੋੜਵੰਦਾਂ ਲਈ ਸੌਂਪਣ ਸਮੇਂ ਕਹੀ। ਐਸ.ਪੀ.ਐਚ ਸਤਨਾਮ ਸਿੰਘ ਤੇ ਡੀ.ਐਸ.ਪੀ.ਬੁਢਲਾਡਾ ਪ੍ਰਭਜੋਤ ਕੌਰ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਜਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੀ ਅਗਵਾਈ ਹੇਠ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਚਾਅ ਲਈ ਜਾਗਰੂਕ ਕਰਨ, ਕੋਰੋਨਾ ਟੈਸਟ ਕਰਵਾਉਣ, ਕੋਰੋਨਾ ਵੈਕਸੀਨ ਲਗਵਾਉਣ ਤੇ ਕੋਰੋਨਾ ਪਾਜ਼ੀਟਿਵ ਮਰੀਜ਼ਾ ਦੇ ਪਰਿਵਾਰ ਨੂੰ ਰਾਸ਼ਨ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਤਰ੍ਹਾਂ ਹੀ ਸਮਾਜ ਸੇਵੀ ਸੰਸਥਾਵਾਂ ਲੋੜਵੰਦ ਲੋਕਾਂ ਦੀ ਮਦਦ ਕਰਕੇ ਆਪਣਾ ਫਰਜ਼ ਅਦਾ ਕਰ ਰਹੀਆ ਹਨ। ਉਨ੍ਹਾਂ ਕਿਹਾ ਕਿ ਮਹਾਂਮਾਰੀ ਦੀ ਚੈਨ ਨੂੰ ਤੋੜਨ ਵਿੱਚ ਜਿੱਥੇ ਸਮਾਜ ਸੇਵੀ ਸੰਸਥਾਵਾਂ ਦਾ ਸਹਿਯੋਗ ਕਰ ਰਹੀਆ ਹਨ, ੳੁੱੱਥੇ ਹੀ ਲੋਕਾਂ ਵਲੋਂ ਸਰਕਾਰ ਦੀਆ ਹਦਾਇਤਾ ਦੀ ਪਾਲਣਾ ਕਰਕੇ ਕੋਰੋਨਾ ਮਹਾਂਮਾਰੀ ਦੀ ਚੈਨ ਨੂੰ ਤੋੜਨ ਲਈ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਡੀ.ਐਸ.ਪੀ. ਪ੍ਰਭਜੋਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਹਾਂਮਾਰੀ ਦੇ ਬਚਾਅ ਲਈ ਸਰਕਾਰ ਦੀਆ ਹਦਾਇਤਾ ਦੀ ਪਾਲਣਾ ਤੇ ਪੁਲਿਸ ਦਾ ਸਹਿਯੋਗ ਇਸੇ ਤਰ੍ਹਾ ਦਿੰਦੇ ਰਹਿਣ। ਇਸ ਮੌਕੇ ਸਮਾਜ ਸੇਵੀ ਤੇ ਪੱਤਰਕਾਰ ਗੋਪਾਲ ਅਕਲੀਆ, ਥਾਣਾ ਮੁਖੀ ਬੁਢਲਾਡਾ ਸੁਰਜਨ ਸਿੰਘ, ਸਹਾਇਕ ਥਾਣੇਦਾਰ ਬਲਵੰਤ ਸਿੰਘ ਭੀਖੀ ਆਦਿ ਹਾਜ਼ਰ ਸਨ।