ਪਟਿਆਲਾ 04,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪਟਿਆਲਾ ਦੇ ਰਜਿੰਦਰਾ ਹਸਪਤਾਲ ਦੇ ਬਾਹਰ ਕੋਰੋਨਾ ਯੋਧਿਆਂ ‘ਤੇ ਪੁਲਿਸ ਵਿਚਾਲੇ ਝੜਪ ਹੋ ਗਈ।ਪੁਲਿਸ ਨੇ ਕੋਰੋਨਾ ਯੋਧਿਆਂ ਨਾਲ ਖਿੱਚ-ਧੂਹ ਕੀਤੀ ਅਤੇ ਜਾਮ ਕੀਤੀ ਗਈ ਸੜਕ ਨੂੰ ਖੁੱਲ੍ਹਵਾਇਆ।ਪਿੱਛਲੇ ਦੋ ਦਿਨਾਂ ਤੋਂ ਕੋਰੋਨਾ ਯੋਧ ਪਟਿਆਲਾ-ਸੰਗਰੂਰ ਹਾਈਵੇਅ ਨੂੰ ਜਾਮ ਕਰਕੇ ਪ੍ਰਦਰਸ਼ਨ ਕਰ ਰਹੇ ਸੀ।
ਧਰਨਾ ਪ੍ਰਦਰਸ਼ਨ ਕਾਰਨ ਆਵਾਜਾਈ ਕਾਫੀ ਹੱਦ ਤੱਕ ਪ੍ਰਭਾਵਿਤ ਹੋਈ।ਇਸ ਮਗਰੋਂ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਵਾਰ-ਵਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਪਰ ਬਾਵਜੂਦ ਇਸਦੇ ਕੋਰੋਨਾ ਯੋਧੇ ਅੜੇ ਰਹੇ ਅਤੇ ਰਸਤਾ ਖੋਲਣ ਲਈ ਰਾਜੀ ਨਹੀਂ ਹੋਏ।ਜਿਸ ਮਗਰੋਂ ਪੁਲਿਸ ਨੂੰ ਕਾਰਵਾਈ ਕਰਦੇ ਹੋਏ ਇਹ ਰਸਤਾ ਖੁੱਲ੍ਹਵਾਉਣਾ ਪਿਆ।
ਐਸਪੀ ਸਿਟੀ ਹਰਪਾਲ ਸਿੰਘ ਨੇ ਕਿਹਾ ਕਿ “ਪ੍ਰਦਰਸ਼ਨਕਾਰੀਆਂ ਨਾਲ ਲਗਾਤਾਰ ਗੱਲਬਾਤ ਕੀਤੀ ਜਾ ਰਹੀ ਹੈ।ਉਹਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਨਾਲ ਉਨ੍ਹਾਂ ਦੀ ਮੀਟਿੰਗ ਕਰਵਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਵਾਰ-ਵਾਰ ਅਪੀਲ ਕਰਨ ਮਗਰੋਂ ਵੀ ਪ੍ਰਦਰਸ਼ਨਕਾਰੀ ਰਸਤਾ ਖੋਲ੍ਹਣ ਲਈ ਰਾਜ਼ੀ ਨਹੀਂ ਹੋਏ ਤਾਂ ਸਾਨੂੰ ਕਾਰਵਾਈ ਕਰਨੀ ਪਈ।”
ਉਧਰ ਐਸਡੀਐਮ ਰਾਜਪੁਰਾ ਡਾਕਟਰ ਸੰਜੀਵ ਨੇ ਕਿਹਾ, “ਅਸੀਂ ਪ੍ਰਦਰਸ਼ਕਾਰੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਮੀਟਿੰਗ ਲਈ ਸਮਾਂ ਦਵਾਉਣ ‘ਤੇ ਵੀ ਗੱਲਬਾਤ ਚੱਲ ਰਹੀ ਸੀ।ਉਨ੍ਹਾਂ ਨੂੰ ਇਸ ਵੀ ਕਿਹਾ ਗਿਆ ਸੀ ਕਿ ਅਜਿਹਾ ਪ੍ਰਦਰਸ਼ਨ ਨਾ ਕਰਨ ਜਿਸ ਨਾਲ ਸੇਹਤ ਸੇਵਾਵਾਂ ਪ੍ਰਭਾਵਿਤ ਹੋਣ।