*ਕੋਰੋਨਾ ਸੈਂਪਲਿੰਗ ਕਰਵਾਉਣ ਵਾਲਿਆਂ ਦੀ ਦਰ ਵਿੱਚ ਵਾਧਾ: ਡਿਪਟੀ ਕਮਿਸ਼ਨਰ ਮਾਨਸਾ*

0
48

ਮਾਨਸਾ, 20 ਮਈ (ਸਾਰਾ ਯਹਾਂ/ਮੁੱਖ ਸੰਪਾਦਕ) :ਜ਼ਿਲ੍ਹੇ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿਖੇ ਕੋਰੋਨਾ ਵਾਇਰਸ ਦੇ ਮਾਰੂ ਪ੍ਰਭਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਦੀ ਤਰਫੋਂ ਲਗਾਏ ਜਾ ਰਹੇ ਵਿਸ਼ੇਸ਼ ਸੈਂਪਲਿੰਗ ਕੈਂਪਾਂ ਪ੍ਰਤੀ ਲੋਕਾਂ ਵੱਲੋਂ ਹਾਂ ਪੱਖੀ ਹੁੰਗਾਰਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਪਿਛਲੇ ਦਿਨਾਂ ਵਿੱਚ ਜ਼ਿਲ੍ਹੇ ਵਿੱਚ ਸੈਂਪਲਿੰਗ ਦੀ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਪ੍ਰਸ਼ਾਸਨਿਕ ਪੱਧਰ ’ਤੇ ਸਮੂਹ ਉਪ ਮੰਡਲ ਮੈਜਿਸਟਰੇਟ ਲਗਾਤਾਰ ਸਬ ਡਵੀਜ਼ਨਾਂ ਵਿੱਚ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਕੰਟੇਨਮੈਂਟ ਤੇ ਮਾਈਕਰੋ ਕੰਟੇਨਮੈਂਟਾਂ ਵਾਲੇ ਇਲਾਕਿਆਂ ਵਿੱਚ ਸੌ ਫੀਸਦੀ ਸੈਂਪਲਿੰਗ ਦੇ ਆਦੇਸ਼ ਦਿੱਤੇ ਗਏ ਹਨ ਤਾਂ ਜੋ ਇਹ ਵਾਇਰਸ ਨਾਗਰਿਕਾਂ ਦੀ ਜਾਨ ਲਈ ਖ਼ਤਰਾ ਨਾ ਬਣ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਨਾਲ ਸਿੱਧੇ ਤੌਰ ’ਤੇ ਰਾਬਤਾ ਰੱਖਣ ਵਾਲੇ ਵਿਭਾਗਾਂ  ਦੇ ਸਟਾਫ਼ ਦੀ ਸੈਂਪਲਿੰਗ ਪ੍ਰਕਿਰਿਆ ਵੀ ਚਲਦੀ ਰਹਿੰਦੀ ਹੈ ਜਿਸ ਤਹਿਤ ਅੱਜ ਸੇਵਾ ਕੇਂਦਰ ਵਿਖੇ ਵੀ ਸਿਹਤ ਵਿਭਾਗ ਦੀ ਟੀਮ ਨੇ ਸੈਂਪਲ ਲਏ। ਉਨ੍ਹਾਂ ਦੱਸਿਆ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਧਾਰਮਿਕ ਸਥਾਨਾਂ,

ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਹੋਰ ਢੁਕਵੀਂਆਂ ਥਾਵਾਂ ’ਤੇ ਸਮਾਜਿਕ ਸੰਸਥਾਵਾਂ ਦੇ ਅਗਾਂਹਵਧੂ ਨੁਮਾਇੰਦਿਆਂ ਨਾਲ ਸਹਿਯੋਗ ਕਰਕੇ ਵੱਧ ਤੋਂ ਵੱਧ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਕੋਰੋਨਾ ਮਹਾਂਮਾਰੀ ਦੇ ਪਾਸਾਰ ਨੂੰ ਰੋਕਿਆ ਜਾ ਸਕੇ ਅਤੇ ਕੋਵਿਡ ਪਾਜੀਟਿਵ ਪਾਏ ਜਾਣ ਵਾਲੇ ਲੋਕਾਂ ਨੂੰ ਘਰੇਲੂ ਇਕਾਂਤਵਾਸ ਜਾਂ ਉਨ੍ਹਾਂ ਲੋਕਾਂ ਦੀ ਸਿਹਤ ਦੀ ਸਥਿਤੀ ਦੇ ਆਧਾਰ ’ਤੇ ਐਲ-2 ਜਾਂ ਐਲ-3 ਪੱਧਰ ਦੀਆਂ ਇਲਾਜ ਸੁਵਿਧਾਵਾਂ ਲਈ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ

ਜ਼ਿਲ੍ਹੇ ਵਿੱਚ 3034 ਸੈਂਪਲ ਲਏ ਗਏ ਸਨ ਅਤੇ ਹੁਣ ਵੀ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਸ਼ਹਿਰਾਂ ਤੇ ਪਿੰਡਾਂ ਵਿਖੇ ਸੈਂਪਲਿੰਗ ਤੇ ਟੀਕਾਕਰਨ ਦੇ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ ਅਤੇ ਅੱਜ ਨਗਰ ਪੰਚਾਇਤ ਭੀਖੀ ਵਿਖੇ ਸੈਂਪਲਿੰਗ ਤੇ ਟੀਕਾਕਰਨ ਕੈਂਪ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। 

LEAVE A REPLY

Please enter your comment!
Please enter your name here