*ਕੋਰੋਨਾ ਸੰਕਟ ‘ਚ ਵਿਦੇਸ਼ ਜਾਣ ਵਾਲਿਆਂ ਲਈ ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ*

0
100

ਚੰਡੀਗੜ੍ਹ  09,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਹੁਣ ਕੋਵੀਸ਼ਿਲਡ ਟੀਕੇ ਦੀ ਦੂਜੀ ਖੁਰਾਕ 28 ਦਿਨਾਂ ਬਾਅਦ ਉਨ੍ਹਾਂ ਵਿਅਕਤੀਆਂ ਨੂੰ ਦਿੱਤੀ ਜਾਵੇਗੀ ਜਿਹੜੇ ਵਿਸ਼ੇਸ਼ ਉਦੇਸ਼ਾਂ ਲਈ ਅੰਤਰਰਾਸ਼ਟਰੀ ਯਾਤਰਾ ਕਰਦੇ ਹਨ। ਇਹ ਫੈਸਲਾ ਸੂਬਾ ਸਰਕਾਰ ਵੱਲੋਂ ਲਿਆ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵਿਦੇਸ਼ ਯਾਤਰਾ ਕਰਨ ਵਾਲਿਆਂ ਲਈ ਕੇਂਦਰ ਵੱਲੋਂ ਵੀ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ।

ਕੇਂਦਰ ਸਰਕਾਰ ਨੇ ਸੋਮਵਾਰ ਨੂੰ ਵਿਦੇਸ਼ ਜਾਣ ਵਾਲੇ ਲੋਕਾਂ ਲਈ ਟੀਕਾਕਰਨ ਸਬੰਧੀ ਨਵੀਂ ਗਾਈਡਲਾਈਨਸ ਜਾਰੀ ਕੀਤੀਆਂ ਹਨ। ਨਵੀਂ ਐਸਓਪੀ ਤਹਿਤ ਵਿਦੇਸ਼ਾਂ ‘ਚ ਪੜ੍ਹ ਰਹੇ ਵਿਦਿਆਰਥੀ ਤੇ ਪੇਸ਼ੇਵਰ 28 ਦਿਨਾਂ ਬਾਅਦ ਕਿਸੇ ਵੀ ਸਮੇਂ ਕੋਵਿਸ਼ੀਲਡ ਦੀ ਦੂਜੀ ਖੁਰਾਕ ਲੈ ਸਕਣਗੇ। ਪਹਿਲਾਂ ਇਹ ਨਿਯਮ 84 ਦਿਨ ਮਤਲਬ (12-16 ਹਫ਼ਤੇ) ਦਾ ਸੀ। ਇਹ ਨਿਯਮ ਦੇਸ਼ ‘ਚ ਰਹਿੰਦੇ ਲੋਕਾਂ ਤੇ ਲਾਗੂ ਨਹੀਂ ਹੋਵੇਗਾ।

ਇਹ ਨਿਯਮ 31 ਅਗਸਤ ਤਕ ਵਿਦੇਸ਼ ਜਾਣ ਵਾਲਿਆਂ ਲਈ ਹੈ।

ਕੇਂਦਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦੇਸ਼ ਯਾਤਰਾ ਕਰਨ ਲਈ ਸਿਰਫ਼ ਉਨ੍ਹਾਂ ਨੂੰ ਕੋਵਿਸ਼ੀਲਡ ਟੀਕਾ ਲਵਾਇਆ ਜਾਵੇਗਾ। ਟੀਕਾਕਰਨ ਸਰਟੀਫ਼ਿਕੇਟ ‘ਤੇ ਪਾਸਪੋਰਟ ਨੰਬਰ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ। ਇਹ ਸਹੂਲਤ ਉਨ੍ਹਾਂ 18 ਸਾਲਾਂ ਤੋਂ ਵੱਧ ਉਮਰ ਦੇ ਲੋਕਾਂ ਲਈ ਹੈ ਜੋ 31 ਅਗਸਤ ਤਕ ਵਿਦੇਸ਼ ਯਾਤਰਾ ਕਰਨਾ ਚਾਹੁੰਦੇ ਹਨ। ਛੇਤੀ ਹੀ ਵਿਦੇਸ਼ ਯਾਤਰਾ ਕਰਨ ਵਾਲਿਆਂ ਲਈ ਇਹ ਵਿਸ਼ੇਸ਼ ਪ੍ਰਬੰਧ CoWIN ਪਲੇਟਫ਼ਾਰਮ ‘ਤੇ ਵੀ ਉਪਲੱਬਧ ਹੋਣਗੇ।

ਕੇਂਦਰ ਸਰਕਾਰ ਨੇ ਸੂਬਿਆਂ ਨੂੰ ਨਿਰਦੇਸ਼ ਜਾਰੀ ਕੀਤੇ

ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਕੋਵਿਸ਼ੀਲਡ ਦੀ ਦੂਜੀ ਖੁਰਾਕ ਦਾ ਪ੍ਰਬੰਧ ਕਰਨ ਲਈ ਹਰੇਕ ਜ਼ਿਲ੍ਹੇ ‘ਚ ਇੱਕ ਅਧਿਕਾਰੀ ਨਿਯੁਕਤ ਕੀਤਾ ਜਾਵੇ। ਇਹ ਅਧਿਕਾਰੀ ਜਾਂਚ ਕਰਨਗੇ ਕਿ ਕੀ ਪਹਿਲੀ ਖੁਰਾਕ ਦੀ ਮਿਤੀ ਤੋਂ 28 ਦਿਨ ਗੁਜਰ ਚੁੱਕੇ ਹਨ। ਇਸ ਦੇ ਨਾਲ ਇਹ ਅਧਿਕਾਰੀ ਦਸਤਾਵੇਜ਼ਾਂ ਦੇ ਅਧਾਰ ‘ਤੇ ਸਬੰਧਤ ਲੋਕਾਂ ਦੀ ਯਾਤਰਾ ਦੇ ਉਦੇਸ਼ ਦੀ ਸੱਚਾਈ ਦੀ ਜਾਂਚ ਵੀ ਕਰਨਗੇ।

NO COMMENTS