ਕੋਰੋਨਾ ਸੰਕਟ ਦੇ ਬਾਵਜੂਦ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਨੂੰ ਨਿਰਵਿਘਨ,ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ : ਡਿਪਟੀ ਕਮਿਸ਼ਨਰ ਮਾਨਸਾ*

0
23

ਮਾਨਸਾ, 22 ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ):ਕੋਰੋਨਾ ਮਹਾਂਮਾਰੀ ਦੇ ਬਾਵਜੂਦ ਜ਼ਿਲ੍ਹੇ ਵਿੱਚ ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਵੱਖ ਵੱਖ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆ ਕਰਵਾਉਣ ਦੀ ਪਰ੍ਕਿਰਿਆ ਨਿਰਵਿਘਨ ਚੱਲ ਰਹੀ ਹੈ। ਇਨ੍ਹਾਂ ਸੇਵਾ ਕੇਂਦਰਾਂ ਦਾ ਸਟਾਫ਼ ਸਿਹਤ ਸਲਾਹਾਂ ਦੀ ਪਾਲਣਾ ਕਰਦਿਆਂ ਡਿਊਟੀ ਪਰ੍ਤੀ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਜਨਵਰੀ 2021 ਤੋਂ ਹੁਣ ਤੱਕ ਸੇਵਾ ਕੇਂਦਰਾਂ ਵਿਖੇ ਪ੍ਰਾਪਤ 38 ਹਜ਼ਾਰ 689 ਬਿਨੈ ਪੱਤਰਾਂ ਵਿੱਚੋਂ 35 ਹਜ਼ਾਰ 707 ਦੀਆਂ ਸੇਵਾਵਾਂ ਪਰ੍ਦਾਨ ਕੀਤੀਆਂ ਜਾ ਚੁੱਕੀਆਂ ਹਨ ਜਦਕਿ ਬਾਕੀ ਪ੍ਰਗਤੀ ਅਧੀਨ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਕਾਰਨ ਸੇਵਾ ਕੇਂਦਰ ਵਿਖੇ ਨਾਗਰਿਕਾਂ ਨੂੰ ਕੋਰੀਅਰ ਰਾਹੀਂ ਵੀ ਸੇਵਾ ਪ੍ਰਦਾਨ ਕਰਨ ਦੀ ਸੁਵਿਧਾ ਪਰ੍ਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਰ ਪ੍ਰਾਰਥੀ ਨੂੰ ਕੋਰੀਅਰ ਸੇਵਾ ਬਾਰੇ ਜਾਣੂ ਕਰਵਾਇਆ ਜਾਂਦਾ ਹੈ ਅਤੇ ਪ੍ਰਾਰਥੀ ਦੀ ਸਹਿਮਤੀ ਤੋਂ ਬਾਅਦ ਸੇਵਾ ਨੂੰ ਕੋਰੀਅਰ ਰਾਹੀਂ ਭੇਜ ਦਿੱਤਾ ਜਾਂਦਾ ਹੈ ਜਿਸ ਤਹਿਤ 3676 ਨਾਗਰਿਕ ਇਸ ਸੇਵਾ ਦਾ ਲਾਭ ਉਠਾ ਚੁੱਕੇ ਹਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 13 ਸੇਵਾ ਕੇਂਦਰ ਚੱਲ ਰਹੇ ਹਨ ਜਿਨ੍ਹਾਂ ‘ਤੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਕੋਵਿਡ ਤੋਂ ਬਚਾਅ ਦੀਆਂ ਸਲਾਹਾਂ ਦੀ ਪਾਲਣਾ ਕਰਦਿਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵਿਖੇ ਸੇਵਾ ਹਾਸਲ ਕਰਨ ਲਈ ਅਗੇਤੀ ਪ੍ਰਵਾਨਗੀ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਸੇਵਾ ਦੀ ਫੀਸ ਦਾ ਭੁਗਤਾਨ ਡਿਜ਼ੀਟਲ ਪ੍ਰਕਿਰਿਆ ਭਾਵ ਪੀ.ਓ.ਐਸ ਮਸ਼ੀਨਾਂ, ਕਰੈਡਿਟ ਕਾਰਡ ਅਤੇ ਫੋਨ ਪੇ ਰਾਹੀਂ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨਾਗਰਿਕਾਂ ਨੂੰ ਇਕੋ ਛੱਤ ਹੇਠਾਂ ਵੱਧ ਤੋਂ ਵੱਧ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਸਦਕਾ ਸਰਕਾਰ ਦੁਆਰਾ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਹੀ ਕਈ ਨਵੀਂਆਂ ਸੇਵਾਵਾਂ ਆਰੰਭ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਰਜਿਸਟਰੇਸ਼ਨ, ਫਰਦ ਸੇਵਾ ਤੋਂ ਇਲਾਵਾ 56 ਹੋਰ ਨਾਗਰਿਕ ਸੇਵਾਵਾਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਖੇ ਕਾਰਜਸ਼ੀਲ ਸਾਰੇ ਸਟਾਫ਼ ਦਾ ਨਾਗਰਿਕਾਂ ਨਾਲ ਸਿੱਧਾ ਸੰਪਰਕ ਹੋਣ ਕਰਕੇ ਸਮੇਂ ਸਮੇਂ ‘ਤੇ ਸੈਂਪਲਿੰਗ ਕਰਵਾਈ ਜਾਂਦੀ ਹੈ ਅਤੇ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਸਟਾਫ਼ ਅਤੇ ਸੇਵਾਵਾਂ ਹਾਸਲ ਕਰਨ ਵਾਲੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

NO COMMENTS