-ਕੋਲਡ ਸਟੋਰ ਮਾਲਕ ਨੋਵਲ ਕੋਰੋਨਾ ਵਾਇਰਸ ਦੈ ਫੈਲਾਅ ਨੂੰ ਰੋਕਣ ਲਈ ਜਾਰੀ ਹਦਾਇਤਾਂ ਦੀ ਕਰਨਗੇ ਪਾਲਣਾ: ਜ਼ਿਲ੍ਹਾ ਮੈਜਿਸਟਰੇਟ

0
37

ਮਾਨਸਾ, 26 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਮਾਨਸਾ ਅੰਦਰ ਪੈਂਦੇ ਸਮੂਹ ਕੋਲਡ ਸਟੋਰਾਂ ਨੂੰ ਆਲੂ ਦੀ ਫਸਲ ਸਟੋਰ ਕਰਨ ਵਾਸਤੇ 10 ਅਪ੍ਰੈਲ 2020 ਤੱਕ ਖੁੱਲ੍ਹੇ ਰੱਖਣ ਦਾ ਹੁਕਮ ਜਾਰੀ ਕੀਤਾ ਹੈ।
    ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਰਫਿਊ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਸ ਦਫ਼ਤਰ ਦੇ ਧਿਆਨ ਵਿਚ ਆਇਆ ਹੈ ਕਿ ਕਿਸਾਨਾਂ ਵੱਲੋਂ ਆਲੂ ਦੀ ਫਸਲ ਦੀ ਪੁਟਾਈ ਕੀਤੀ ਜਾ ਰਹੀ ਹੈ। ਪੁਟਾਈ ਉਪਰੰਤ ਛਾਂਟੀ ਕਰਨ ਤੋਂ ਬਾਅਦ ਆਲੂ ਉਤਪਾਦਕਾਂ ਵੱਲੋਂ ਇਹ ਫਸਲ ਵੱਖ-ਵੱਖ ਸ਼ਹਿਰਾਂ ਵਿਚ ਸਥਿਤ ਕੋਲਡ ਸਟੋਰਾਂ ਵਿਚ ਸਟੋਰ ਕੀਤੀ ਜਾਂਦੀ ਹੈ। ਇਸ ਫਸਲ ਨਾਲ ਕਈ ਲੋਕਾਂ ਸਮਾਜਿਕ ਅਤੇ ਆਰਥਿਕ ਹਿੱਤ ਜੁੜੇ ਹੋਏ ਹਨ। ਇਸ ਲਈ ਲੋਕ ਹਿੱਤਾਂ ਵਿਚ ਜ਼ਿਲ੍ਹਾ ਮਾਨਸਾ ਅੰਦਰ ਪੈਂਦੇ ਸਮੂਹ ਕੋਲਡ ਸਟੋਰਾਂ ਨੂੰ ਆਲੂ ਦੀ ਫਸਲ ਸਟੋਰ ਕਰਨ ਵਾਸਤੇ 10 ਅਪ੍ਰੈਲ 2020 ਤੱਕ ਖੁੱਲ੍ਹੇ ਰੱਖਣ ਦਾ ਹੁਕਮ ਕੀਤਾ ਗਿਆ ਹੈ।
    ਕਿਹਾ ਕਿ ਸਟੋਰ ਮਾਲਕ ਕੋਵਿਡ-19 (ਨੋਵਲ ਕੋਰੋਨ ਵਾਇਰਸ) ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਸਮੇਂ ਸਮੇਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਨੇ ਨਾਲ ਨਾਲ ਘੱਟ ਤੋਂ ਘੱਟ 1.50 ਤੋਂ 2.00 ਮੀਟਰ ਦੀ ਸਮਾਜਿਕ ਦੂਰੀ ਬਣਾ ਕੇ ਰੱਖਣਗੇ। ਕਿਸੇ ਵੀ ਹਾਲਤ ਵਿਚ ਲੋਡਿੰਗ ਅਣਲੋਡਿੰਗ ਦੌਰਾਨ 10 ਤੋਂ ਜ਼ਿਆਦਾ ਵਿਅਕਤੀਆਂ ਦੀ ਲੇਬਰ ਇਕੱਠੀ ਨਹੀਂ ਹੋਣ ਦਿੱਤੀ ਜਾਵੇਗੀ।
    ਉਨ੍ਹਾਂ ਇਹ ਵੀ ਹੁਕਮ ਦਿੱਤਾ ਕਿ ਕਿਸਾਨਾਂ ਨੂੰ ਆਪਣੀ ਫਸਲ ਕੋਲਡ ਸਟੋਰਾਂ ਤੱਕ ਲਿਜਾਣ ਲਈ ਉਨ੍ਹਾਂ ਦੇ ਵਹੀਕਲਾਂ ਸਮੇਤ ਕਰਫਿਊ ਤੋਂ ਛੋਟ ਦਿੱਤੀ ਜਾਂਦੀ ਹੈ। ਕਿਸਾਨ ਆਪਣਾ ਪਹਿਚਾਣ ਪੱਤਰ ਭਾਵ ਫੋਟੋ ਵੋਟਰ ਕਾਰਡ, ਆਧਾਰ ਕਾਰਡ ਜਾਂ ਡਰਾਇਵਿੰਗ ਲਇਸੰਸ ਨਾਲ ਰੱਖਗਾ।

NO COMMENTS